ਮਾਨਸਾ: ਮਾਨਸਾ ਦੇ ਪਿੰਡ ਕੋਟਲੀ ਵਿੱਚ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਾ (30) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨਰਾਇਣ ਸਿੰਘ ਅਤੇ ਉਸ ਦਾ ਲੜਕਾ ਪਿੰਡ ਦੇ ਬੱਸ ਸਟੈਂਡ ਤੇ ਬੈਠੇ ਸਨ ਕੁੱਜ ਦੇਰ ਬਾਅਦ ਸਾਹਮਣੇ ਤੋਂ ਕੁਲਵਿੰਦਰ ਸਿੰਘ ਕਿੰਦਾ ਓਥੇ ਆ ਗਿਆ ਤੇ ਜਿਵੇਂ ਹੀ ਉਹ ਉੱਥੇ ਪਹੁੰਚਿਆ ਤਾਂ ਓਹਨਾ ਨੇ ਉਸ ਨੂੰ ਘੇਰ ਓਥੇ ਹੀ ਘੇਰ ਲਿਆ ਅਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਇਕ ਨੌਜਵਾਨ ਨੇ ਪਿਸਤੌਲ ਨਾਲ ਉਸ ਤੇ 6 ਗੋਲੀਆਂ ਚਲਾਈਆਂਤੇ ਦੌਰਾਨ ਨੌਜਵਾਨ ਕੁਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੁਲਿਸ ਨੇ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਸਿਰਫ਼ ਇੰਨਾ ਹੀ ਕਿਹਾ ਕਿ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਕਤਲ ਕੀਤਾ ਹੈ ਜਦਕਿ ਪਰਿਵਾਰਕ ਮੈਂਬਰ ਕਾਤਲਾਂ ਦੇ ਨਾਂਅ ਦੱਸ ਰਹੇ ਹਨ ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਉਸ ਦਾ ਕਹਿਣਾ ਹੈ ਕਿ ਕਿੰਦਾ ਨਾਲ ਉਸ ਦੀ ਪੁਰਾਣੀ ਦੁਸ਼ਮਣੀ ਸੀ, ਜਿਸ ਕਾਰਨ ਉਸ ਦਾ ਕਤਲ ਕੀਤਾ ਗਿਆ।

