ਪੰਜਾਬ ਡੈਸਕ: ਰਵਨੀਤ ਬਿੱਟੂ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਭਾਜਪਾ ਨੇ ਵੱਖ-ਵੱਖ ਸੂਬਿਆਂ 'ਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਜ਼ਿਮਨੀ ਚੋਣਾਂ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਰਾਜ ਸਭਾ ਲਈ ਨਾਮਜ਼ਦਗੀ 21 ਅਗਸਤ ਨੂੰ ਹੋਣੀ ਹੈ ਅਤੇ ਭਾਜਪਾ ਹਾਈਕਮਾਂਡ ਨੇ ਰਵਨੀਤ ਸਿੰਘ ਬਿੱਟੂ ਨੂੰ ਦਸਤਾਵੇਜ਼ ਪੂਰੇ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਕਾਂਗਰਸ ਦੀ ਟਿਕਟ 'ਤੇ ਤਿੰਨ ਵਾਰ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਅਤੇ ਲੁਧਿਆਣਾ ਤੋਂ ਹੀ ਭਾਜਪਾ ਦੇ ਉਮੀਦਵਾਰ ਬਣੇ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੋਂ ਹਾਰ ਗਏ। ਹਾਰ ਤੋਂ ਬਾਅਦ ਵੀ ਭਾਜਪਾ ਨੇ ਉਨ੍ਹਾਂ ਨੂੰ ਮੋਦੀ ਸਰਕਾਰ 'ਚ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਸੀ।


