ਲੁਧਿਆਣਾ : ਜਗਰਾਓਂ 'ਚ ਸਕੂਲ ਬੱਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ ਅਤੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦਰਅਸਲ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ।
ਦੱਸ ਦਈਏ ਕਿ ਜਗਰਾਉਂ 'ਚ ਵਾਪਰੇ ਸਕੂਲ ਬੱਸ ਹਾਦਸੇ 'ਚ ਪਹਿਲੀ ਜਮਾਤ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਸੀ, ਜਦਕਿ ਦੋ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਕਮਿਸ਼ਨ ਵਲੋਂ ਇਸ ਘਟਨਾ ਦਾ ਸੂਓ ਮੋਟੋ ਨੋਟਿਸ ਲਿਆ ਗਿਆ ਹੈ, ਜਿਸ 'ਚ ਇਹ ਦੱਸਿਆ ਗਿਆ ਹੈ | ਜਗਰਾਓਂ ਦੇ ਸਨਮਤੀ ਬਿਮਲ ਜੈਨ ਪਬਲਿਕ ਸਕੂਲ ਦੀ ਬੱਸ ਆਪਣੇ ਘਰਾਂ ਤੋਂ ਛੋਟੇ ਬੱਚਿਆਂ ਨੂੰ ਸਕੂਲ ਲੈ ਕੇ ਆ ਰਹੀ ਸੀ ਜਦੋਂ ਡਰਾਈਵਰ ਬੱਸ ਤੋਂ ਕੰਟਰੋਲ ਖੋਹ ਬੈਠਾ। ਮੌਕੇ 'ਤੇ ਮੌਜੂਦ ਲੋਕਾਂ ਨੇ ਡਰਾਈਵਰ ਨੂੰ ਉਸਦੀ ਗਲਤੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਕੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ 08.08.2024 ਨੂੰ ਦੁਪਹਿਰ 1 ਵਜੇ ਤੱਕ ਈਮੇਲ ਰਾਹੀਂ ਕਮਿਸ਼ਨ ਨੂੰ ਭੇਜੀ ਜਾਵੇ।

