ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਅੱਜ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਅਤੇ ਬੱਚੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਬੇਹੋਸ਼ ਹੋ ਗਏ। ਜਦੋਂ ਵਿਅਕਤੀ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਅਤੇ ਬੱਚੇ ਮਰ ਚੁੱਕੇ ਹਨ ਤਾਂ ਉਸ ਨੇ ਆਪਣੇ ਆਪ ਨੂੰ ਕਮਰੇ ਵਿਚ ਬੰਦ ਕਰ ਲਿਆ ਅਤੇ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਦੱਸ ਦੇਈਏ ਕਿ ਇਹ ਮਾਮਲਾ ਅੰਮ੍ਰਿਤਸਰ ਦੇ ਬਟਾਲਾ ਰੋਡ ਦਾ ਹੈ, ਜਿੱਥੇ ਇੱਕ ਨੌਜਵਾਨ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਮਾਨਸਿਕ ਅਸੰਤੁਲਨ ਕਾਰਨ ਬਿਮਾਰ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਨਾਂ ਅਨਿਲ ਕੁਮਾਰ ਹੈ ਅਤੇ ਉਹ ਨਸ਼ੇ ਦਾ ਸੇਵਨ ਵੀ ਕਰਦਾ ਸੀ। ਅਨਿਲ ਕੁਮਾਰ ਦਾ ਦਿਮਾਗੀ ਸੰਤੁਲਨ ਵੀ ਠੀਕ ਨਹੀਂ ਸੀ ਅਤੇ ਅੱਜ ਦਿਨ ਵੇਲੇ ਘਰ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਕਾਰਨ ਨੌਜਵਾਨ ਨੇ ਆਪਣੀ ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਅਤੇ ਫਿਰ ਉਸ ਦੇ ਬੱਚੇ ’ਤੇ ਵੀ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਬੇਹੋਸ਼ ਹੋ ਗਿਆ।

