ਜਲੰਧਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਿਆਸਤਦਾਨ ਵਜੋਂ ਸਰਗਰਮ ਹੋ ਗਏ ਹਨ। ਆਈ.ਪੀ.ਐੱਲ. 2010 ਦੇ ਦਹਾਕੇ ਦੌਰਾਨ ਕ੍ਰਿਕਟਰ ਵਜੋਂ ਸੋਸ਼ਲ ਮੀਡੀਆ 'ਤੇ ਦਬਦਬਾ ਰੱਖਣ ਵਾਲੇ ਨਵਜੋਤ ਸਿੰਘ ਸਿੱਧੂ ਆਪਣੇ ਪੁਰਾਣੇ ਅੰਦਾਜ਼ 'ਚ ਵਾਪਸ ਆ ਗਏ ਹਨ।
ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਨਵੀਂ ਵੀਡੀਓ ਅਪਲੋਡ ਕੀਤੀ ਹੈ, ਜਿਸ 'ਚ ਪਤਾ ਲੱਗਦਾ ਹੈ ਕਿ ਉਹ ਪੰਜਾਬ ਦੀ ਸਿਆਸਤ 'ਚ ਵਾਪਸੀ ਕਰ ਰਹੇ ਹਨ। ਨਵਜੋਤ ਸਿੱਧੂ ਨੇ ਆਪਣੀ ਨਵੀਂ ਵੀਡੀਓ 'ਚ ਕੁਝ ਹੀ ਸ਼ਬਦ ਬੋਲੇ ਹਨ ਪਰ ਨਿਸ਼ਾਨਾ ਪੰਜਾਬ ਦੀ ਸੱਤਾਧਾਰੀ ਪਾਰਟੀ ਅਤੇ ਉਨ੍ਹਾਂ ਦੇ ਖਿਲਾਫ ਖੜ੍ਹੇ ਨੇਤਾਵਾਂ 'ਤੇ ਹੈ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਜੇਕਰ ਸ਼ਤਰੰਜ ਦੇ ਮਾਸਟਰ ਜਾਂ ਕਿਸੇ ਵਿਅਕਤੀ ਦੀ ਜ਼ਮੀਰ ਡਿੱਗ ਜਾਵੇ ਤਾਂ ਖੇਡ ਖਤਮ ਹੋ ਜਾਂਦੀ ਹੈ। ਉਨ੍ਹਾਂ ਦਾ ਇਹ ਰੂਪ ਕਾਫੀ ਸਮੇਂ ਬਾਅਦ ਦੇਖਣ ਨੂੰ ਮਿਲਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਨਵਜੋਤ ਸਿੱਧੂ ਤਿੰਨ ਵਾਰ ਵਿਧਾਇਕ ਰਹੇ ਸੁਰਜੀਤ ਧੀਮਾਨ ਦੇ ਘਰ ਪਹੁੰਚੇ ਸਨ। ਉਹ ਸੁਰਜੀਤ ਧੀਮਾਨ ਦੀ ਪਤਨੀ ਬਲਬੀਰ ਕੌਰ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਰਾਜਨੀਤੀ ਤੋਂ ਬਣਾ ਲਈ ਸੀ ਦੂਰੀ।
ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹੌਲੀ-ਹੌਲੀ ਪੰਜਾਬ ਦੀ ਰਾਜਨੀਤੀ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ। 2022 ਵਿਚ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰਨ ਤੋਂ ਬਾਅਦ ਉਹ ਪਟਿਆਲਾ ਚਲੇ ਗਏ। ਇਸ ਤੋਂ ਬਾਅਦ 2024 ਦੀਆਂ ਲੋਕ ਸਭਾ ਚੋਣਾਂ ਵੀ ਆ ਗਈਆਂ ਪਰ ਨਵਜੋਤ ਸਿੰਘ ਸਿੱਧੂ ਨਾ ਤਾਂ ਚੋਣ ਪ੍ਰਚਾਰ ਲਈ ਆਏ ਅਤੇ ਨਾ ਹੀ ਕਿਸੇ ਉਮੀਦਵਾਰ ਲਈ ਪ੍ਰਚਾਰ ਕੀਤਾ। ਪਰ ਆਉਣ ਵਾਲੇ ਸਮੇ ਵਿੱਚ ਸਿੱਧੂ ਸਿਆਸਤ ਵਿੱਚ ਨਵਾਂ ਧਮਾਕਾ ਕਰ ਸਕਦੇ ਹਨ