ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਸ਼ਨੀਵਾਰ ਸਵੇਰੇ ਦੋ ਨੌਜਵਾਨਾਂ ਨੇ ਘਰ ਵਿੱਚ ਦਾਖਲ ਹੋ ਕੇ ਅਮਰੀਕਾ ਪੀ.ਆਰ. ਨੌਜਵਾਨ ਨੂੰ ਗੋਲੀਆਂ ਮਾਰ ਦਿਤੀਆਂ। NRI ਨੂੰ ਦੋ ਗੋਲੀਆਂ ਮਾਰੀਆਂ ਗਈਆਂ ਨੌਜਵਾਨ ਸੁਖਚੈਨ ਸਿੰਘ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਅਜਿਹੇ 'ਚ ਪੁਲਸ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਜ਼ਖ਼ਮੀ ਨੌਜਵਾਨ ਸੁਖਚੈਨ ਸਿੰਘ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਉਸ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਹਨ। ਫਿਲਹਾਲ ਸੁਖਚੈਨ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦਾ ਨਿਸ਼ਾਨਾ ਕੇਵਲ ਸੁਖਚੈਨ ਸਿੰਘ ਸੀ। ਪੁਲਿਸ ਨੇ ਸੀ.ਸੀ.ਟੀ.ਵੀ ਕੈਮਰੇ ਜ਼ਬਤ ਕਰ ਲਏ ਹਨ ਅਤੇ ਜਾਂਚ ਦੌਰਾਨ ਜੋ ਵੀ ਸਾਹਮਣੇ ਆਵੇਗਾ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਆਪਣੀ ਕਾਨੂੰਨ ਅਨੁਸਾਰ ਵੱਖ-ਵੱਖ ਪਹਿਲੂਆਂ ਤੋਂ ਕਾਰਵਾਈ ਕਰ ਰਹੀ ਹੈ।

