ਤਰਨਤਾਰਨ: ਤਰਨਤਾਰਨ ਤੋਂ ਮਾਮਲਾ ਸਾਮਣੇ ਆਇਆ ਹੈ ਜਿਸ ਵਿੱਚ ਦੋ ਨੌਜਵਾਨਾਂ ਨੇ ਨਾਬਾਲਗ ਕੁੜੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਭਜਾ ਕੇ ਲੈ ਗਏ। ਇਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਨਜੀਤ ਕੌਰ ਪਤਨੀ ਮਲਕੀਤ ਸਿੰਘ ਵਾਸੀ ਪੱਟੀ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਲੜਕੀ ਸੁਮਨਪ੍ਰੀਤ ਕੌਰ ਉਮਰ 14 ਸਾਲ ਉਸ ਦੇ ਨਾਲ ਰਹਿ ਰਹੀ ਹੈ। ਕਰੀਬ ਇੱਕ ਸਾਲ ਪਹਿਲਾਂ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਸੀ ਅਤੇ ਉਸ ਸਮੇਂ ਉਸ ਦਾ ਲੜਕਾ ਦੋਸਤ ਗੋਰਾ ਪੁੱਤਰ ਹਰਦੀਪ ਸਿੰਘ ਵਾਸੀ ਪੱਟੀ ਮੋੜ ਕਲੋਨੀ ਵੀ ਆ ਗਿਆ ਸੀ।
ਉਹ ਆਪਣੇ ਲੜਕੇ ਦੀ ਮੌਤ ਤੋਂ ਬਾਅਦ ਸਾਡੇ ਘਰ ਆਉਣਾ-ਜਾਣਾ ਸ਼ੁਰੂ ਕਰ ਦਿੱਤਾ ਅਤੇ ਬਾਅਦ 'ਚ ਗੋਰਾ ਆਪਣੀ ਭਰਜਾਈ ਸੁਮਨਪ੍ਰੀਤ ਨਾਲ ਚੋਰੀ ਦੇ ਫ਼ੋਨ 'ਤੇ ਗੱਲ ਕਰਦਾ ਰਿਹਾ। ਬੀਤੀ ਸ਼ਾਮ ਕਰੀਬ 5 ਵਜੇ ਉਸ ਦੀ ਭਰਜਾਈ ਨੇ ਕਿਹਾ ਕਿ ਉਹ ਬਾਜ਼ਾਰ ਤੋਂ ਬਰਗਰ ਲੈਣ ਜਾ ਰਹੀ ਹੈ, ਜਿਸ ਤੋਂ ਬਾਅਦ ਉਹ ਉਸ ਦਾ ਪਿੱਛਾ ਕਰਨ ਲਗਾ।
ਜਦੋਂ ਉਹ ਕਚਹਿਰੀ ਗੇਟ ਨੇੜੇ ਪੁਹੰਚੇ ਤਾਂ ਮੋਟਰਸਾਈਕਲ ’ਤੇ ਦੋ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚ ਮੇਲਾ ਪੁੱਤਰ ਹਰਦੀਪ ਸਿੰਘ ਵੀ ਮੌਜੂਦ ਸੀ ਤੇ ਉਸਦੀ ਦੋਹਤੀ ਨੂੰ ਬਾਈਕ 'ਤੇ ਬਿਠਾ ਕੇ ਲੈ ਗਏ। ਉਹ ਚੀਕਦੀ ਹੋਈ ਵਾਪਸ ਭੱਜ ਗਈ ਪਰ ਗੋਰਾ ਅਤੇ ਦੂਜਾ ਲੜਕਾ ਮੌਕੇ ਤੋਂ ਫਰਾਰ ਹੋ ਗਏ। ਦਾਦੀ ਮਨਜੀਤ ਕੌਰ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਦੋਹਤੀ ਵਾਪਸ ਕਰਵਾਈ ਜਾਵੇ। ਇਸ ਸਬੰਧੀ ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗੋਰਾ ਪੁੱਤਰ ਹਰਦੀਪ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।