ਪੰਜਾਬ ਡੈਸਕ : ਪੰਜਾਬ ਵਾਸੀਆਂ ਲਈ ਅਹਿਮ ਖਬਰ ਹੈ। ਦਰਅਸਲ, ਪਿਛਲੇ 8 ਸਾਲਾਂ ਤੋਂ ਤੇਲ ਕੰਪਨੀਆਂ ਵੱਲੋਂ ਪੈਟਰੋਲੀਅਮ ਡੀਲਰਾਂ ਦੀ ਮਾਰਜਿਨ ਮਨੀ ਨਾ ਵਧਾਉਣ ਦਾ ਵਿਰੋਧ ਕਰ ਰਹੇ ਪੈਟਰੋਲ ਪੰਪ ਵਪਾਰੀਆਂ ਨੇ 18 ਅਗਸਤ ਤੋਂ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕਰ ਦਿੱਤੋ ਹੈ। ਅਜਿਹੇ 'ਚ ਰੱਖੜੀ ਵਰਗੇ ਅਹਿਮ ਤਿਉਹਾਰ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਾਰੇ ਪੈਟਰੋਲ ਪੰਪ ਬੰਦ ਰਹਿਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਸ ਦਾ ਸਿੱਧਾ ਅਸਰ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਲਈ ਆਪਣੇ ਮਾਪਿਆਂ ਦੇ ਘਰ ਜਾਣ ਵਾਲੀਆਂ ਭੈਣਾਂ 'ਤੇ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਸਕਦੀ ਹੈ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਪੈਟਰੋਲ ਪੰਪ ਬੰਦ ਕਰਨਾ ਬਿਲਕੁਲ ਨਹੀਂ ਚਾਹੁੰਦੇ ਪਰ ਉਨ੍ਹਾਂ ਦੀ ਮਜਬੂਰੀ ਹੈ ਕਿ ਪਿਛਲੇ 8 ਸਾਲਾਂ ਤੋਂ ਤੇਲ ਕੰਪਨੀਆਂ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਾਰਜਨ ਮਨੀ ਵਧਾਉਣ ਲਈ ਕੋਈ ਵਿਸ਼ੇਸ਼ ਕਦਮ ਨਹੀਂ ਚੁੱਕੇ ਗਏ। ਜਦੋਂ ਕਿ ਪਿਛਲੇ 8 ਸਾਲਾਂ ਵਿੱਚ ਮਹਿੰਗਾਈ ਕਈ ਗੁਣਾ ਵੱਧ ਗਈ ਹੈ, ਖਾਸ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ ਦੋ ਗੁਣਾ ਵਾਧਾ ਹੋਇਆ ਹੈ, ਨਾਲ ਹੀ ਪੈਟਰੋਲ ਪੰਪ ਦੇ ਕਰਮਚਾਰੀਆਂ ਦੀਆਂ ਤਨਖਾਹਾਂ, ਬਿਜਲੀ ਦੇ ਬਿੱਲ, ਚਾਹ, ਪਾਣੀ, ਸਫਾਈ ਆਦਿ ਅਜਿਹੇ ਖਰਚੇ ਚੁੱਕਣੇ ਹੁਣ ਡੀਲਰਾਂ ਦੇ ਵੱਸ ਤੋਂ ਬਾਹਰ ਹੁੰਦੇ ਜਾ ਰਹੇ ਹਨ।
ਐਸੋਸੀਏਸ਼ਨ ਦੇ ਔਹਦੇਦਾਰਾਂ ਨੇ ਦੱਸਿਆ ਕਿ ਅਜਿਹੇ 'ਚ ਪੈਟਰੋਲ ਪੰਪ ਡੀਲਰਾਂ ਨੇ ਆਪਣੇ ਭਾਰ ਨੂੰ ਘੱਟ ਕਰਨ ਲਈ ਹਰ ਐਤਵਾਰ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ | ਇਸ ਦੇ ਬਾਵਜੂਦ ਜੇਕਰ ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ ਵੱਲੋਂ ਹੱਕ ਅਤੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

