ਚੰਡੀਗੜ੍ਹ : ਚੰਡੀਗੜ੍ਹ ਸੈਕਟਰ-16 ਦੇ ਸਰਕਾਰੀ ਹਸਪਤਾਲ 'ਚ ਐਤਵਾਰ ਸਵੇਰੇ ਸਵੇਰੇ 8 ਵਜੇ ਦੇ ਕਰੀਬ ਹਫੜਾ-ਦਫੜੀ ਮਚ ਗਈ ਜਦੋਂ ਹਸਪਤਾਲ ਦੀ ਚਾਰਦੀਵਾਰੀ ਵਿੱਚ ਬਣੇ ਟਿਊਬਵੈੱਲ ਕੋਲ ਹਸਪਤਾਲ ਦੇ ਗੇਟ ਤੇ ਰੱਖੇ ਕਲੋਰੀਨ ਗੈਸ ਸਿਲੰਡਰ 'ਚ ਲੀਕੇਜ ਹੋ ਗਈ ਤੇ ਹਸਪਤਾਲ ਦੇ ਬਾਹਰ ਖੜ੍ਹੇ ਲੋਕਾਂ ਨੂੰ ਗੈਸ ਦੀ ਬਦਬੂ ਆਉਣ ਲੱਗੀ। ਗੈਸ ਦੇ ਲੀਕ ਹੋਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆਉਣ ਲੱਗੀ। ਗੈਸ ਦੇ ਲੀਕ ਹੋਣ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ ਗਈ ਤੇ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਗੈਸ ਲੀਕ 'ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਗੈਸ ਨੂੰ ਹਟਾਉਣ ਤੋਂ ਬਾਅਦ ਕਰੀਬ ਇਕ ਘੰਟਾ ਉਥੇ ਰਹੀ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਹੈ ਕਿ ਕਿਸੇ ਤਰ੍ਹਾਂ ਦਾ ਕੋਈ ਜਾਣੀ ਮਾਲੀ ਨੁਕਸਾਨ ਨਹੀਂ ਹੋਇਆ।
ਚੰਡੀਗੜ੍ਹ ਦੇ ਇਕ ਵੱਡੇ ਹਸਪਤਾਲ 'ਚ ਹੋਈ ਗੈਸ ਲੀਕ ਮਚ ਗਈ ਭਗਦੜ
August 18, 2024
0
Tags

