ਪੰਜਾਬ ਡੈਸਕ : ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਵੱਡੀ ਮਾਤਰਾ 'ਚ ਅਫੀਮ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹਾਲੀ ਪੁਲੀਸ ਦੀ ਸੀਆਈਏ ਸ਼ਾਖਾ ਨੇ ਤਰਨਤਾਰਨ ਤੋਂ 2 ਨੌਜਵਾਨਾਂ ਨੂੰ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਦੋਵੇਂ ਤਸਕਰ ਸਰਕਾਰੀ ਬੱਸਾਂ 'ਚ ਉੱਤਰ ਪ੍ਰਦੇਸ਼ ਤੋਂ ਝਾਰਖੰਡ ਤੱਕ ਨਸ਼ੀਲੇ ਪਦਾਰਥ ਲਿਆਉਂਦੇ ਸਨ। ਇਸ ਤੋਂ ਬਾਅਦ ਉਹ ਰਾਜਪੁਰਾ ਤੋਂ ਅੰਮ੍ਰਿਤਸਰ ਤੱਕ ਸਰਕਾਰੀ ਬੱਸਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ।
ਦੋਵਾਂ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ (25) ਵਾਸੀ ਤਰਨਤਾਰਨ ਅਤੇ ਨਵਪ੍ਰੀਤ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ ਨੇ ਦੱਸਿਆ ਕਿ ਸਾਨੂ ਸੂਚਨਾ ਮਿਲੀ ਸੀ ਕਿ 2 ਨੌਜਵਾਨ ਦੂਜੇ ਰਾਜਾਂ ਤੋਂ ਅਫੀਮ ਲਿਆ ਕੇ ਵੱਖ-ਵੱਖ ਜ਼ਿਲਿਆਂ 'ਚ ਸਪਲਾਈ ਕਰ ਰਹੇ ਹਨ। ਇਨ੍ਹਾਂ ਦੋਵਾਂ ਨੂੰ ਲਾਲੜੂ ਨੇੜੇ ਦਾਪਰ ਟੋਲ ਪਲਾਜ਼ਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਉਹ 5 ਕਿਲੋ ਅਫੀਮ ਆਪਣੇ ਥੈਲੇ ਵਿੱਚ ਪਾ ਕੇ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਡੇਰਾਬੱਸੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸੁਣਵਾਈ ਦੌਰਾਨ ਅਦਾਲਤ ਨੇ ਇਨ੍ਹਾਂ ਨੂੰ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ, ਜਿਸ ਤੋਂ ਬਾਅਦ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਤਸਕਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਨਾਲ ਇਸ ਧੰਦੇ ਵਿਚ ਕੌਣ-ਕੌਣ ਸ਼ਾਮਲ ਹੈ ਅਤੇ ਉਹ ਇਸ ਧੰਦੇ ਨੂੰ ਕਿਵੇਂ ਚਲਾਉਂਦੇ ਸਨ।

