ਪੰਜਾਬ ਡੈਸਕ : ਟਰੇਨਾਂ 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ 'ਚ ਕਈ ਟਰੇਨਾਂ ਨੂੰ ਰੱਦ ਕਰਨ ਅਤੇ ਡਾਇਵਰਸ਼ਨ ਕਰਨ ਦੀਆਂ ਖਬਰਾਂ ਆਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਰੇਲ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ। ਅੰਮ੍ਰਿਤਸਰ, ਚੰਡੀਗੜ੍ਹ ਅਤੇ ਜਲੰਧਰ 'ਚ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਟਰੇਨਾਂ ਰੱਦ ਹਨ। ਜਿਨ੍ਹਾਂ ਟਰੇਨਾਂ ਨੂੰ ਰੱਦ ਕੀਤਾ ਜਾ ਰਿਹਾ ਹੈ, ਉਨ੍ਹਾਂ 'ਚ ਸ਼ਾਨ-ਏ-ਪੰਜਾਬ, ਨੰਗਲ ਡੈਮ, ਦਿੱਲੀ ਸੁਪਰਫਾਸਟ ਅਤੇ ਹੋਰ ਕਈ ਟਰੇਨਾਂ ਰੱਦ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਰਬੱਤ ਦਾ ਭਲਾ ਐਕਸਪ੍ਰੈਸ ਦਾ ਰੂਟ ਡਾਇਵਰਟ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਤੋਂ ਇਹ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਦੱਸਿਆ ਜਾ ਰਿਹਾ ਹੈ
ਲੁਧਿਆਣਾ ਛੇਹਰਟਾ ਮੇਮੂ 04591-92, ਦਿੱਲੀ ਸੁਪਰਫਾਸਟ ਐਕਸਪ੍ਰੈਸ 22430 27 ਅਗਸਤ ਤੱਕ ਅਤੇ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਸ਼ਾਨ-ਏ ਪੰਜਾਬ 12497-98, ਨੰਗਲ ਡੈਮ ਅੰਮ੍ਰਿਤਸਰ 14506-05 26 ਅਗਸਤ ਤੱਕ ਰੱਦ ਅਤੇ ਨਵੀਂ ਦਿੱਲੀ ਲੋਹੀਆਂ ਖਾਸ ਸਰਬੱਤ ਦਾ ਭਲਾ ਐਕਸਪ੍ਰੈਸ 27 ਅਗਸਤ ਤੱਕ ਰੱਦ ਕਰ ਦਿੱਤੀ ਗਈ ਹੈ। ਜਿਨ੍ਹਾਂ ਨੂੰ 24 ਅਤੇ 25 ਅਗਸਤ ਨੂੰ ਮੋੜ ਦਿੱਤਾ ਗਿਆ ਹੈ ਇਹਨਾਂ ਨੂੰ ਲੁਧਿਆਣਾ, ਨਕੋਦਰ ਤੋਂ ਲੋਹੀਆਂ ਖਾਸ ਲਿਜਾਇਆ ਜਾਵੇਗਾ।
ਇਸੇ ਤਰ੍ਹਾਂ 24 ਅਤੇ 25 ਅਗਸਤ ਨੂੰ ਸੁਲਤਾਨਪੁਰ, ਕਪੂਰਥਲਾ ਅਤੇ ਜਲੰਧਰ ਸਿਟੀ ਵਿਖੇ ਰੁਕਣ ਦੀ ਬਜਾਏ ਰੇਲ ਗੱਡੀ 22480 ਲੋਹੀਆ ਤੋਂ ਨਵੀਂ ਦਿੱਲੀ ਨੂੰ ਨਕੋਦਰ ਰਾਹੀਂ ਲੋਹੀਆ ਤੋਂ ਲੁਧਿਆਣਾ ਲਈ ਰਵਾਨਾ ਕੀਤਾ ਜਾਵੇਗਾ। 24 ਤੋਂ 26 ਅਗਸਤ ਤੱਕ ਅੰਮ੍ਰਿਤਸਰ ਚੰਡੀਗੜ੍ਹ 12412, 23 ਅਗਸਤ ਤੱਕ ਕਾਲਕਾ ਸ਼੍ਰੀ ਮਾਤਾ ਵੈਸ਼ਨੋ ਦੇਵੀ 14503, ਸ਼੍ਰੀ ਮਾਤਾ ਵੈਸ਼ਨੋ ਦੇਵੀ ਕਾਲਕਾ 14504 24 ਅਗਸਤ ਤੱਕ, ਜਲੰਧਰ ਸ਼ਹਿਰ ਤੋਂ ਅੰਬਾਲਾ ਕੈਂਟ 04690-89 ਅਤੇ ਚੰਡੀਗੜ੍ਹ ਅੰਮ੍ਰਿਤਸਰ ਤੋਂ 12421, ਪਠਾਨਕੋਟ ਜਲੰਧਰ ਸਿਟੀ ਸਪੈਸ਼ਲ 04642, ਜਲੰਧਰ ਸਿਟੀ ਪਠਾਨਕੋਟ ਸਪੈਸ਼ਲ 06949 24 ਅਗਸਤ ਨੂੰ ਰੱਦ ਰਹੇਗੀ।