ਲੁਧਿਆਣਾ : ਵਿਦਿਆਰਥੀਆਂ ਨੂੰ ਟਿਊਸ਼ਨ ਦੇ ਕੇ ਘਰ ਪਰਤ ਰਹੇ ਇਕ ਅਕਾਊਂਟਸ ਟੀਚਰ 'ਤੇ ਬੀਤੀ ਰਾਤ ਸਲੇਮ ਟਾਬਰੀ ਥਾਣੇ ਅਧੀਨ ਪੈਂਦੇ ਐਲਡੇਕੋ ਸਟੇਟ ਨੇੜੇ ਤਿੰਨ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਹਮਲਾ ਕਰ ਕੇ ਉਸ ਨੂੰ ਲੁੱਟ ਲਿਆ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਅਧਿਆਪਕ ਪ੍ਰਭਦੀਪ ਸਿੰਘ ਵਾਸੀ ਚੂਹੜਪੁਰ ਜਸੀਆ ਰੋਡ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ ਸਾਢੇ 10 ਵਜੇ ਉਹ ਪਿੰਡ ਮੁਜ਼ੱਫਰਗੁਵਾਲ ਤੋਂ ਆਪਣੇ ਵਿਦਿਆਰਥੀ ਨੂੰ ਪੜ੍ਹਾ ਕੇ ਘਰ ਪਰਤ ਰਿਹਾ ਸੀ। ਜਦੋਂ ਉਹ ਐਲਡੀਸੀਓ ਸਟੇਟ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਉਸ ’ਤੇ ਦਾਤਰਾਂ ਨਾਲ ਹਮਲਾ ਕਰ ਦਿੱਤਾ। ਇੱਕ ਲੁਟੇਰੇ ਨੇ ਅਧਿਆਪਕ ਪ੍ਰਭਦੀਪ ਦੇ ਮੂੰਹ ਵਿੱਚ ਪਿਸਤੌਲ ਰੱਖ ਦਿੱਤਾ ਅਤੇ ਉਸਦਾ ਮੋਬਾਈਲ ਫੋਨ ਅਤੇ ਪਰਸ ਲੁੱਟ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਅਧਿਆਪਕ ਪ੍ਰਭਦੀਪ ਸਿੰਘ ਨੂੰ ਐਲਡੀਕੋ ਅਸਟੇਟ ਵਾਸੀ ਨਵਲ ਥਾਪਰ ਵੱਲੋਂ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

