ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਾਰੀ ਮਾਤਰਾ ਵਿੱਚ ਵਿਦੇਸ਼ੀ ਸਿਗਰਟਾਂ ਬਰਾਮਦ ਹੋਈਆਂ ਹਨ। ਜਾਣਕਾਰੀ ਮੁਤਾਬਕ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇਕ ਯਾਤਰੀ ਕੋਲੋਂ ਸਿਗਰਟ ਬਰਾਮਦ ਕੀਤੀਆਂ ਹਨ ਤੇ ਕਸਟਮ ਵਿਭਾਗ ਨੇ ਯਾਤਰੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਇਕ ਯਾਤਰੀ ਸ਼ਾਰਜਾਹ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ ਸੀ। ਇਸ ਦੌਰਾਨ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 24,800 ਸਿਗਰੇਟ ਬਰਾਮਦ ਹੋਈਆਂ। ਇਸ ਦੀ ਕੀਮਤ 4.21 ਲੱਖ ਰੁਪਏ ਦੱਸੀ ਜਾ ਰਹੀ ਹੈ। ਅੰਮ੍ਰਿਤਸਰ ਹਵਾਈ ਅੱਡੇ 'ਤੇ ਇਕ ਮਹੀਨੇ ਦੌਰਾਨ ਸਿਗਰਟ ਤਸਕਰੀ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ 2 ਅਗਸਤ ਨੂੰ ਕਸਟਮ ਨੇ ਲਗਭਗ ਇੱਕੋ ਸਮੇਂ ਸਿਗਰਟਾਂ ਜ਼ਬਤ ਕੀਤੀਆਂ ਸਨ।

