HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਘਿਨਾਉਣੀ ਹਰਕਤ, ਸੰਗਤਾਂ 'ਚ ਭਾਰੀ ਰੋਸ


ਲੁਧਿਆਣਾ : ਆਲਮਗੀਰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਤੀਰਥ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਗੁਰੂ ਦੇ ਲੰਗਰ ਵਿੱਚ ਇੱਕ ਸ਼ਰਾਰਤੀ ਅਨਸਰ ਵੱਲੋਂ ਦਾਲਾਂ ਦੀ ਬਾਲਟੀ ਵਿੱਚ ਮਾਸ ਪਾ ਕੇ ਘਿਨਾਉਣੀ ਹਰਕਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਕਾਰਵਾਈ ਕਾਰਨ ਗੁਰੂ ਘਰ ਨਾਲ ਜੁੜੀਆਂ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।  

ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਗਬੀਰ ਸਿੰਘ ਸੋਖੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਚਰਨ ਸਿੰਘ ਆਲਮਗੀਰ ਅਤੇ ਗੁਰਦੁਆਰਾ ਪ੍ਰਬੰਧਕ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਲਾਪਰਾਂ ਜ਼ਿਲ੍ਹਾ ਲੁਧਿਆਣਾ ਨੇ ਲੰਗਰ ਦੀ ਦਾਲ ਦੀ ਬਾਲਟੀ ਵਿੱਚ ਮੀਟ ਪਾਉਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਨੂੰ ਸੇਵਾਦਾਰਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਡੇਹਲੋਂ ਥਾਣੇ ਦੇ ਜਾਂਚ ਅਧਿਕਾਰੀ ਸੁਲੱਖਣ ਸਿੰਘ ਨੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਮੁਲਜ਼ਮਾਂ ਦੀਆਂ ਕਾਰਵਾਈਆਂ ਦੀ ਪੜਤਾਲ ਕਰਨ ਉਪਰੰਤ 298 ਬੀ.ਐਨ.ਐਸ. ਤਹਿਤ ਮਾਮਲਾ ਦਰਜ ਕਰ ਲਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ ਅਤੇ ਜਗਬੀਰ ਸਿੰਘ ਸੋਖੀ ਨੇ ਕਿਹਾ ਕਿ ਗੁਰੂ ਘਰਾਂ ਅਤੇ ਸਿੱਖੀ ਸਿਧਾਂਤਾਂ ’ਤੇ ਹਮਲੇ ਕੋਈ ਨਵੀਂ ਗੱਲ ਨਹੀਂ ਹੈ, ਇਸ ਪਿੱਛੇ ਡੂੰਘੀ ਸਾਜ਼ਿਸ਼ ਕਿਸ ਦੀ ਹੈ? ਇਹ ਜਾਂਚ ਦਾ ਵਿਸ਼ਾ ਹੈ, ਜਿਸ ਦਾ ਖੁਲਾਸਾ ਪੁਲਿਸ ਪ੍ਰਸ਼ਾਸਨ ਨੂੰ ਜਲਦੀ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਦੀਆਂ ਜੋ ਧਾਰਾਵਾਂ ਬਣਾਈਆਂ ਗਈਆਂ ਹਨ, ਉਹ ਨਾਕਾਫ਼ੀ ਸਾਬਤ ਹੋ ਰਹੀਆਂ ਹਨ। ਕੌਣ, ਕਿਸ ਇਰਾਦੇ ਨਾਲ, ਬੇਅਦਬੀ ਵਰਗੀਆਂ ਘਿਨਾਉਣੀਆਂ ਹਰਕਤਾਂ ਨੂੰ ਅੰਜਾਮ ਦਿੰਦਾ ਹੈ, ਇਹ ਪਹਿਲੂ ਜਲਦੀ ਤੋਂ ਜਲਦੀ ਸਾਹਮਣੇ ਆਉਣਾ ਚਾਹੀਦਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies