ਫ਼ਿਰੋਜ਼ਪੁਰ : ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ, ਫਿਰੋਜ਼ਪੁਰ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਭਾਰਤ-ਪਾਕਿਸਤਾਨ ਸਰਹੱਦ ਨੇੜੇ 6.655 ਕਿਲੋਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਸੂਚਨਾ ਮਿਲਣ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸੀ.ਆਈ.ਏ. ਟੀਮ ਨੇ ਸਫਲਤਾਪੂਰਵਕ ਆਪ੍ਰੇਸ਼ਨ ਕਰਕੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐਫ.ਆਈ.ਆਰ. ਦਰਜ ਕਰਕੇ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਤਸਕਰਾਂ ਦੇ ਸੰਪਰਕਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਵਚਨਬੱਧ ਹੈ।

