ਪੰਜਾਬ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਹੋਮਗਾਰਡ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਜਾਣਕਾਰੀ ਅਨੁਸਾਰ ਅੱਜ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮ ਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇ ਬੀਮੇ ਦਾ ਚੈੱਕ ਦਿੱਤਾ ਗਿਆ।
ਇਸ ਦੌਰਾਨ ਸੀ.ਐਮ ਮਾਨ ਨੇ ਚੈੱਕ ਸੌਂਪਦਿਆਂ ਕਿਹਾ ਕਿ ਸ਼ਹੀਦ ਦਾ ਬੇਟਾ ਪਹਿਲਾਂ ਹੀ ਪੁਲਿਸ ਫੋਰਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿੱਚ ਡਿਊਟੀ ਕਰਦੇ ਸਮੇਂ ਮੌਤ ਹੋ ਗਈ ਸੀ। ਇਸ ਸਬੰਧੀ ਸੀ.ਐਮ ਮਾਨ ਨੇ ਟਵੀਟ ਵੀ ਸਾਂਝਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਲਿਖਿਆ, ''ਕੁਝ ਸਮਾਂ ਪਹਿਲਾਂ ਸੁਲਤਾਨਪੁਰ ਲੋਧੀ 'ਚ ਵਾਪਰੀ ਘਟਨਾ ਦੌਰਾਨ ਸ਼ਹੀਦ ਹੋਏ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ... ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ...ਬੀਮੇ ਤਹਿਤ HDFC ਵੱਲੋਂ ਦਿੱਤਾ ਗਿਆ 1 ਕਰੋੜ ਰੁਪਏ ਦਾ ਚੈੱਕ ਅੱਜ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ... ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ...''