ਪਠਾਨਕੋਟ : ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਐਲਪੀਜੀ ਗੈਸ ਨਾਲ ਭਰਿਆ ਇੱਕ ਟੈਂਕਰ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪਿੰਡ ਬਾਰਠ ਸਾਹਿਬ ਨੇੜੇ ਜ਼ਿਲ੍ਹੇ ਵੱਲ ਆ ਰਹੇ ਇੱਕ ਐਲਪੀਜੀ ਨਾਲ ਭਰੇ ਟੈਂਕਰ ਦੇ ਅੱਗੇ ਅਚਾਨਕ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਗੈਸ ਨਾਲ ਭਰਿਆ ਟੈਂਕਰ ਸੜਕ ਦੇ ਵਿਚਕਾਰ ਹੀ ਪਲਟ ਗਿਆ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ।
ਟੈਂਕਰ ਚਾਲਕ ਦੀ ਪਛਾਣ ਰਿੰਕੂ ਵਜੋਂ ਹੋਈ ਹੈ, ਜਿਸ ਨੂੰ ਹਾਦਸੇ ਦੌਰਾਨ ਕੁਝ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਟੈਂਕਰ ਨੂੰ ਸੜਕ ਦੇ ਵਿਚਕਾਰੋਂ ਹਟਾਉਣਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਂਕਰ ਚਾਲਕ ਨੇ ਦੱਸਿਆ ਕਿ ਅਚਾਨਕ ਉਨ੍ਹਾਂ ਦੀ ਗੱਡੀ ਦੇ ਅੱਗੇ ਕੋਈ ਪਸ਼ੂ ਆ ਗਿਆ, ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਪਲਟ ਗਿਆ। ਫਿਲਹਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਪਰ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।