ਲੁਧਿਆਣਾ: ਲੁਧਿਆਣਾ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਬੀ.ਆਰ.ਐਸ. ਦੇ ਰਹਿਣ ਵਾਲੇ ਇੱਕ ਐਨ.ਆਰ.ਆਈ. ਦੇ ਘਰ ਦੇਰ ਰਾਤ ਕਾਰ ਸਵਾਰ ਨੌਜਵਾਨਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਕੁੱਜ ਨੌਜਵਾਨਾ ਵਲੋਂ ਐਨ.ਆਰ.ਆਈ ਦੇ ਘਰ 'ਤੇ ਕਈ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਚੱਲਣ ਤੋਂ ਬਾਅਦ ਮੁਲਜ਼ਮ ਕਾਰ ਲੈ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।
ਗੋਲੀਆਂ ਦੀ ਆਵਾਜ਼ ਕਾਰਨ ਪੂਰਾ ਇਲਾਕਾ ਦਹਿਸ਼ਤ ਵਿੱਚ ਹੈ। ਇਸ ਦੇ ਨਾਲ ਹੀ ਐਨ.ਆਰ.ਆਈ ਅਤੇ ਉਸਦਾ ਪਰਿਵਾਰ ਡਰ ਗਿਆ। ਉਕਤ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਦੇ ਉੱਚ ਅਧਿਕਾਰੀ ਅਤੇ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਜਾਂਚ ਦੌਰਾਨ ਘਰ ਦੇ ਅੰਦਰੋਂ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ। ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਨੂੰ ਕਬਜ਼ੇ 'ਚ ਲੈ ਕੇ ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।