ਪੰਜਾਬ ਡੈਸਕ : ਜੇਕਰ ਤੁਸੀਂ ਵੀ ਵਟਸਐਪ ਅਤੇ ਇੰਸਟਾਗ੍ਰਾਮ ਦੀ ਵਰਤੋਂ ਕਰਦੇ ਹੋ ਤਾਂ ਹੋ ਜਾਓ ਸਾਵਧਾਨ। ਕਿਉਂਕਿ ਪੰਜਾਬ ਵਿੱਚ ਇਨ੍ਹਾਂ ਰਾਹੀਂ ਲੋਕਾਂ ਨੂੰ ਧੋਖੇ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਪੰਜਾਬ ਦੇ ਫਾਜ਼ਿਲਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਉਪਮੰਡਲ ਦੇ ਪਿੰਡ ਮਹਾਤਮ ਨਗਰ ਦੇ ਇਕ ਨੌਜਵਾਨ ਨਾਲ ਵਟਸਐਪ ਅਤੇ ਇੰਸਟਾਗ੍ਰਾਮ 'ਤੇ ਚੈਟਿੰਗ ਕਰਕੇ ਪੈਸੇ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮਹਾਤਮ ਨਗਰ ਨਿਵਾਸੀ ਸੰਦੀਪ ਸਿੰਘ ਦਾ ਰਿਸ਼ਤੇਦਾਰ ਢਾਣੀ ਪ੍ਰਤਾਪ ਸਿੰਘ ਕੈਨੇਡਾ ਗਿਆ ਹੋਇਆ ਹੈ। ਕਾਫੀ ਸਮਾਂ ਪਹਿਲਾਂ ਉਹ ਆਪਣੀ ਇੰਸਟਾਗ੍ਰਾਮ ਆਈਡੀ 'ਤੇ ਆਪਣੇ ਰਿਸ਼ਤੇਦਾਰ ਨਾਲ ਗੱਲ ਕਰਦਾ ਸੀ।
ਕੁਝ ਦਿਨ ਪਹਿਲਾਂ ਕਿਸੇ ਨੇ ਉਸ ਨੂੰ ਕੁਲਵਿੰਦਰ ਦੇ ਨਾਂ ਵਾਲੀ ਫਰਜ਼ੀ ਇੰਸਟਾਗ੍ਰਾਮ ਆਈਡੀ ਅਤੇ ਵਟਸਐਪ ਚੈਟ ਰਾਹੀਂ ਮੈਸੇਜ ਕੀਤਾ ਸੀ, ਜਿਸ ਵਿਚ ਉਸ ਨੇ ਆਪਣੇ ਰਿਸ਼ਤੇਦਾਰ ਦੇ ਜ਼ਰੂਰੀ ਦਸਤਾਵੇਜ਼ ਰੀਨਿਊ ਕਰਨ ਲਈ ਕਿਹਾ ਸੀ ਅਤੇ 30,000 ਰੁਪਏ ਦਾ ਆਨਲਾਈਨ ਲੈਣ-ਦੇਣ ਕੀਤਾ ਸੀ। ਉਕਤ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ।

