ਲੁਧਿਆਣਾ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 068 ਦਾਖਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾਖਾ ਦੀ ਪ੍ਰਧਾਨਗੀ ਹੇਠ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 068 ਦਾਖਾ-ਕਮ-ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਦੀਪਕ ਭਾਟੀਆ ਵਲੋਂ ਦੱਸਿਆ ਗਿਆ ਕਿ ਕੁਝ ਪੋਲਿੰਗ ਸਟੇਸ਼ਨਾਂ 'ਤੇ ਸਰਕਾਰ ਵਲੋਂ ਤਬਦੀਲੀਆਂ ਹਿੱਤ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਸਬੰਧੀ ਮੌਕੇ 'ਤੇ ਹਾਜ਼ਰ ਸਮੂਹ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਵਲੋਂ ਸਹਿਮਤੀ ਪ੍ਰਗਟਾਈ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਤਬਦੀਲੀਆਂ ਵਿੱਚ ਬੂਥ ਨੰਬਰ 30 ਸਰਕਾਰੀ ਪ੍ਰਾਇਮਰੀ ਸਕੂਲ, ਧੋਧੜ ਤੋਂ ਸਰਕਾਰੀ ਮਿਡਲ ਸਕੂਲ, ਧੋਧੜ ਪੰਜਾਬ ਸਰਕਾਰ ਵੱਲੋਂ ਅਪਗ੍ਰੇਡ ਕੀਤਾ ਗਿਆ ਹੈ। ਵੋਟਰਾਂ ਦੀ ਸਹੂਲਤ ਦੇ ਮੱਦੇਨਜ਼ਰ ਬੂਥ ਨੰਬਰ 174-175 ਪੋਲਿੰਗ ਸਟੇਸ਼ਨ ਸਰਕਾਰੀ ਪ੍ਰਾਇਮਰੀ ਸਕੂਲ, ਢੱਟ ਤੋਂ ਸਰਕਾਰੀ ਹਾਈ ਸਕੂਲ, ਢੱਟ ਵਿੱਚ ਤਬਦੀਲ ਕੀਤਾ ਗਿਆ ਹੈ ਜਦਕਿ ਬੂਥ ਨੰਬਰ 179 ਪੋਲਿੰਗ ਸਟੇਸ਼ਨ ਸਰਕਾਰੀ ਪ੍ਰਾਇਮਰੀ ਸਕੂਲ, ਮੰਡਿਆਣੀ ਤੋਂ ਸਰਕਾਰੀ ਹਾਈ ਸਕੂਲ, ਮੰਡਿਆਣੀ ਵਿਖੇ ਤਬਦੀਲ ਕੀਤਾ ਗਿਆ ਹੈ।

