ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਕਮਿਸ਼ਨਰੇਟ ਪੁਲਿਸ ਨੇ ਦੋ ਹਫ਼ਤਿਆਂ ਦੀ ਮੁਹਿੰਮ ਵਿੱਚ ਇੱਕ ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 18 ਨਾਜਾਇਜ਼ ਪਿਸਤੌਲ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਕਤ ਦੋਸ਼ੀ ਪੰਜਾਬ ਅਤੇ ਹਰਿਆਣਾ ਵਿੱਚ ਹਥਿਆਰਾਂ ਦੀ ਤਸਕਰੀ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਤਸਕਰਾਂ ਖਿਲਾਫ ੩੮ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਵੱਲੋਂ ਥੋੜ੍ਹੀ ਦੇਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਜਿਸ ਵਿੱਚ ਪੁਲਿਸ ਵੱਲੋਂ ਸਾਰੇ ਵੇਰਵੇ ਸਾਂਝੇ ਕੀਤੇ ਜਾਣਗੇ।



