HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਕੋਰੀਅਰ ਕੰਪਨੀਆਂ 'ਚ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 3 ਦੋਸ਼ੀ ਗ੍ਰਿਫਤਾਰ


ਸੰਗਰੂਰ: ਜ਼ਿਲ੍ਹਾ ਪੁਲੀਸ ਸੰਗਰੂਰ ਨੇ ਪੰਜਾਬ ਅਤੇ ਹਰਿਆਣਾ ਰਾਜ ਵਿੱਚ ਕੋਰੀਅਰ ਕੰਪਨੀਆਂ ਵਿੱਚ ਚੋਰੀਆਂ ਕਰਨ ਵਾਲੇ ਇੱਕ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਗਿਰੋਹ ਦੇ ਸਰਗਨਾ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪਲਸਰ ਮੋਟਰਸਾਈਕਲ, ਚੋਰੀ ਦੇ ਸੰਦ ਅਤੇ 1 ਲੱਖ ਰੁਪਏ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ  ਦੱਸਿਆ ਕਿ ਜ਼ਿਲਾ ਪੁਲਸ ਸੰਗਰੂਰ ਵੱਲੋਂ ਗਲਤ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਉਸ ਸਮੇਂ ਸਫਲਤਾ ਹਾਸਲ ਕੀਤੀ, ਜਦੋਂ ਪੰਜਾਬ ਅਤੇ ਹਰਿਆਣਾ ਰਾਜ ਦੀਆਂ ਕੋਰੀਅਰ ਕੰਪਨੀਆਂ ਦੇ ਸਟੋਰਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਕੇ ਇਸ ਗਿਰੋਹ ਦੇ ਸਰਗਨਾ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦੌਰਾਨ ਵਰਤਿਆ ਗਿਆ ਮੋਟਰਸਾਈਕਲ, ਸ਼ਟਰ ਤੋੜਨ ਵਾਲੇ ਔਜ਼ਾਰ ਅਤੇ ਚੋਰੀ ਕੀਤੇ 1 ਲੱਖ ਰੁਪਏ ਬਰਾਮਦ ਕੀਤੇ ਗਏ ਹਨ।

ਚਾਹਲ ਨੇ ਦੱਸਿਆ ਕਿ ਪੰਜਾਬ ਦੇ ਸੰਗਰੂਰ, ਪਟਿਆਲਾ, ਮਲੇਰਕੋਟਲਾ, ਹੁਸ਼ਿਆਰਪੁਰ ਜ਼ਿਲ੍ਹਿਆਂ ਅਤੇ ਹਰਿਆਣਾ ਰਾਜ ਦੇ ਅੰਬਾਲਾ ਅਤੇ ਯਮੁਨਾਨਗਰ ਵਿੱਚ ਕੋਰੀਅਰ ਕੰਪਨੀਆਂ ਦੇ ਸਟੋਰਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਚੋਰੀ ਦੀਆਂ ਘਟਨਾਵਾਂ ਵਾਪਰੀਆਂ ਹਨ। ਅਗਸਤ 2024 ਦੇ ਅੰਤ ਵਿੱਚ ਸੰਗਰੂਰ ਜ਼ਿਲ੍ਹੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਸਬੰਧੀ ਥਾਣਾ ਭਵਾਨੀਗੜ੍ਹ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies