ਲੁਧਿਆਣਾ : ਸੁਧਾਰ ਪੁਲੀਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸੁਧਾਰ ਦੇ ਐਸ.ਐਚ.ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਗਸ਼ਤ 'ਤੇ ਸੀ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰਾਜਵਿੰਦਰ ਸਿੰਘ ਨਾਂ ਦਾ ਵਿਅਕਤੀ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਨਾਜਾਇਜ਼ ਸ਼ਰਾਬ ਵੇਚਦਾ ਆ ਰਿਹਾ ਹੈ, ਅਜੇ ਵੀ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਏਐਸਆਈ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੁਲਾਜ਼ਮਾਂ ਨੇ ਪਿੰਡ ਮੋਹੀ ਵਿਖੇ ਮੁਲਜ਼ਮ ਦੇ ਘਰ ਛਾਪਾ ਮਾਰਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਚੈਕਿੰਗ ਦੌਰਾਨ ਦੋਸ਼ੀ ਵਿਅਕਤੀ ਦੇ ਘਰੋਂ ਨਜਾਇਜ਼ ਸ਼ਰਾਬ ਦੀਆਂ 34 ਬੋਤਲਾਂ (ਪੰਜਾਬ ਮਾਰਕਸ) ਬਰਾਮਦ ਕੀਤੀਆਂ ਗਈਆਂ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਰਾਜਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਮੋਹੀ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

