HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਥਾਣਾ ਨੂਰਪੁਰਬੇਦੀ ਅਧੀਨ ਪੈਂਦੇ ਕਾਲਵਾਂ ਚੌਕੀ ਨੇੜੇ ਮੀਟ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਕੋਲੋਂ ਚੋਰੀ ਦੇ 3 ਮੋਟਰ ਸਾਈਕਲ ਬਰਾਮਦ


ਅਨੰਦਪੁਰ ਸਾਹਿਬ : ਥਾਣਾ ਨੂਰਪੁਰਬੇਦੀ ਅਧੀਨ ਪੈਂਦੇ ਕਾਲਵਾਂ ਚੌਕੀ ਨੇੜੇ ਮੀਟ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਕੋਲੋਂ ਪੁਲਸ ਨੇ ਚੋਰੀ ਦੇ 3 ਵਾਹਨ ਬਰਾਮਦ ਕੀਤੇ ਹਨ, ਜਿਨ੍ਹਾਂ ਵਿਚ 2 ਮੋਟਰਸਾਈਕਲ ਅਤੇ ਇਕ ਸਕੂਟਰ ਸ਼ਾਮਲ ਹੈ। ਇਸ ਸਬੰਧੀ ਪੁਲੀਸ ਵੱਲੋਂ ਦਰਜ ਕੀਤੇ ਕੇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੂਰਪੁਰਬੇਦੀ ਦੇ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਅਤੇ ਕਲਵਾਂ ਚੌਕੀ ਦੇ ਇੰਚਾਰਜ ਏ.ਐਸ.ਆਈ. ਸਮਰਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਤਜਿੰਦਰ ਸਿੰਘ 'ਤੇ ਆਧਾਰਿਤ ਪੁਲਸ ਪਾਰਟੀ 'ਚ ਕਾਂਸਟੇਬਲ ਰਵਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਅਤੇ ਪੀ.ਐੱਚ.ਜੀ. ਸੁਰਿੰਦਰ ਸਿੰਘ ਸ਼ਾਮ 6 ਵਜੇ ਦੇ ਕਰੀਬ ਸ਼ੱਕੀ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਜਾਂਚ ਲਈ ਡੂਮੇਵਾਲ ਵਿਖੇ ਮੌਜੂਦ ਸਨ।

ਇਸੇ ਦੌਰਾਨ ਪੁਲਿਸ ਨੂੰ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਾਕੇਸ਼ ਕੁਮਾਰ ਉਰਫ਼ ਰਾਜਾ ਪੁੱਤਰ ਜਗਦੀਸ਼ ਰਾਮ ਵਾਸੀ ਪਿੰਡ ਨਲਹੋਟੀ ਲੋਅਰ, ਥਾਣਾ ਨੂਰਪੁਰਬੇਦੀ ਜੋ ਕਿ ਕਲਵਾਂ ਮੋੜ ਵਿਖੇ ਮੀਟ ਦੀ ਦੁਕਾਨ ਚਲਾਉਂਦਾ ਹੈ, ਮੋਟਰਸਾਈਕਲ ਚੋਰੀ ਕਰਕੇ ਵੇਚਦਾ ਹੈ | ਜੇਕਰ ਛਾਪਾ ਮਾਰਿਆ ਜਾਵੇ ਤਾਂ ਮੀਟ ਦੀ ਦੁਕਾਨ ਦੇ ਸਾਹਮਣੇ ਖੜ੍ਹੇ ਚੋਰੀ ਦੇ ਮੋਟਰਸਾਈਕਲ ਸਮੇਤ ਉਸ ਨੂੰ ਕਾਬੂ ਕੀਤਾ ਜਾ ਸਕਦਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਕਾਬੂ ਕੀਤੇ ਕਥਿਤ ਦੋਸ਼ੀ ਪਾਸੋਂ ਉਸ ਦੀ ਨਿਸ਼ਾਨਦੇਹੀ 'ਤੇ ਦੋ ਚੋਰੀ ਦੇ ਮੋਟਰਸਾਈਕਲ ਅਤੇ ਇਕ ਸਕੂਟਰ ਬਰਾਮਦ ਕੀਤਾ ਗਿਆ | ਪੁਲਿਸ ਨੇ ਕਾਬੂ ਕੀਤੇ ਕਥਿਤ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਨੂੰ ਬਾਅਦ ਦੁਪਹਿਰ ਮਾਣਯੋਗ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |


 

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies