ਲੁਧਿਆਣਾ : ਮਹਾਨਗਰ 'ਚ ਸਵਾਈਨ ਫਲੂ ਨੂੰ ਲੈ ਕੇ ਸਥਿਤੀ ਨਾਜ਼ੁਕ ਬਣੀ ਹੋਈ ਹੈ, ਹੁਣ ਤੱਕ ਸਵਾਈਨ ਫਲੂ ਕਾਰਨ 6 ਸ਼ੱਕੀ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਇਲਾਕਿਆਂ 'ਚੋਂ ਹੁਣ ਤੱਕ 19 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 16 ਮਰੀਜ਼ਾਂ ਨੂੰ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਦਕਿ 3 ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਦਕਿ 6 ਮਰੀਜ਼ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ•ਾਂ ਦੱਸਿਆ ਕਿ ਮਰਨ ਵਾਲੇ ਮਰੀਜਾਂ ਵਿੱਚੋਂ 2 ਮਰੀਜਾਂ ਦੀ ਜਨਵਰੀ ਅਤੇ ਫਰਵਰੀ ਮਹੀਨੇ ਵਿੱਚ ਜਾਂਚ ਹੋਈ ਸੀ । ਇਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਉਮਰ 100 ਸਾਲ ਤੋਂ ਵੱਧ ਸੀ, ਸਾਰੇ ਸ਼ੱਕੀ ਮਰੀਜ਼ਾਂ ਦੀ ਮੌਤ ਦੀ ਸਮੀਖਿਆ ਹੋਣੀ ਬਾਕੀ ਹੈ, ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਵਾਈਨ ਫਲੂ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਇਸ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

