ਜਲੰਧਰ: ਪਿਓ-ਧੀ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਪਰਾਗਪੁਰ ਪੁਲਸ ਚੌਕੀ ਅਧੀਨ ਆਉਂਦੇ ਇਲਾਕੇ 'ਚ ਇਕ ਵਿਅਕਤੀ ਨੇ ਆਪਣੀ ਬੇਟੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਸਾਲ ਤੱਕ ਉਸ ਨਾਲ ਬਲਾਤਕਾਰ ਕੀਤਾ। ਦੋਸ਼ੀ ਪਿਤਾ ਨੂੰ ਪਰਾਗਪੁਰ ਚੌਕੀ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸਦੇ ਖਿਲਾਫ ਜਲੰਧਰ ਕੈਂਟ ਥਾਣੇ ਵਿੱਚ ਪੋਕਸੋ ਐਕਟ ਅਤੇ ਬੀ.ਐਨ.ਐਸ. ਦੀ ਧਾਰਾ 351(3) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੋਸ਼ੀ ਦੀ ਉਮਰ 42 ਸਾਲ ਦੱਸੀ ਗਈ ਹੈ ਜਦਕਿ ਪੀੜਤ ਲੜਕੀ ਇਸ ਸਮੇਂ 19 ਸਾਲ ਦੀ ਹੈ ਅਤੇ 12 ਸਾਲ ਦੀ ਸੀ ਜਦੋਂ ਉਸ ਦੇ ਪਿਤਾ ਨੇ ਉਸ ਨਾਲ ਬਲਾਤਕਾਰ ਕਰਨਾ ਸ਼ੁਰੂ ਕਰ ਦਿੱਤਾ। ਪਰਾਗਪੁਰ ਪੁਲੀਸ ਚੌਕੀ ਦੇ ਇੰਚਾਰਜ ਐਸ.ਆਈ. ਮਦਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਪਿਤਾ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਕੋਲੋਂ ਆਪਣੀ ਬੇਟੀ ਨਾਲ ਹੋਈਆਂ ਕਈ ਘਿਨਾਉਣੀਆਂ ਹਰਕਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ।
ਉਕਤ ਮਾਮਲਾ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਦਰਜ ਕਰ ਲਿਆ ਗਿਆ ਹੈ। ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਨੇ ਉਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦਾ ਪਿਤਾ ਉਸ ਨਾਲ ਗਲਤ ਕੰਮ ਕਰਦਾ ਹੈ, ਜਿਸ ਬਾਰੇ ਉਸ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਪਤਨੀ ਅਨੁਸਾਰ ਉਸ ਦਾ ਪਤੀ ਹੀ ਉਸ ਦੀ ਧੀ ਨਾਲ ਘਰ ਵਿੱਚ ਗਲਤ ਕੰਮ ਕਰਦਾ ਸੀ, ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ।

