ਜਲੰਧਰ : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ 'ਚ ਜਲੰਧਰ ਪੁਲਸ ਕਮਿਸ਼ਨਰੇਟ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ 21 ਕਿਲੋ ਅਫੀਮ ਸਮੇਤ ਨਸ਼ਾ ਤਸਕਰਾਂ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਡਵੀਜ਼ਨ 3 ਜਲੰਧਰ ਵਿਖੇ 22 ਮਿਤੀ 02-03-2024 ਅਧੀਨ 18,29,27 ਏ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਸਾਰੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ 21 ਕਿਲੋਗ੍ਰਾਮ ਅਫੀਮ ਦੀ ਭਾਰੀ ਮਾਤਰਾ ਬਰਾਮਦ ਹੋਈ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ 'ਚ ਇਹ ਵੀ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਦੀ ਪਛਾਣ ਅਮਨਦੀਪ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਨੰ. 08 ਗੌਤਮ ਨਗਰ ਹੁਸ਼ਿਆਰਪੁਰ ਨੇ ਡਰੱਗ ਮਨੀ ਦੀ ਵਰਤੋਂ ਕਰਕੇ ਜਾਇਦਾਦ ਅਤੇ ਵਾਹਨ ਖਰੀਦੇ ਸਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਛਾਣੇ ਗਏ ਸੰਪਤੀਆਂ ਵਿੱਚ ਇੱਕ 6 ਮਰਲੇ ਦਾ ਪਲਾਟ ਅਤੇ 27,34,111 ਰੁਪਏ ਦੀ ਇੱਕ ਮਾਰੂਤੀ ਸੁਜ਼ੂਕੀ ਸਵਿਫਟ ਕਾਰ ਸ਼ਾਮਲ ਹੈ, ਜੋ ਕਿ ਦੋਸ਼ੀ ਅਮਨਦੀਪ ਦੀ ਹੈ। ਉਨ੍ਹਾਂ ਕਿਹਾ ਕਿ ਸਮਰੱਥ ਅਧਿਕਾਰੀ ਵੱਲੋਂ ਜਾਇਦਾਦ ਅਤੇ ਵਾਹਨ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਵਪਨ ਸ਼ਰਮਾ ਨੇ ਸਪੱਸ਼ਟ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ।

