ਲੁਧਿਆਣਾ : ਮਹਾਨਗਰ ਦੇ ਰਿਹਾਇਸ਼ੀ ਇਲਾਕੇ ਚੰਦਰ ਨਗਰ 'ਚ ਘਰੇਲੂ ਗੈਸ ਸਿਲੰਡਰ ਨੂੰ ਭਿਆਨਕ ਅੱਗ ਲੱਗ ਗਈ ਅੱਗ ਲਗਣ ਤੋਂ ਬਾਅਦ ਮੌਕੇ 'ਤੇ ਮੌਜੂਦ ਇਲਾਕਾ ਨਿਵਾਸੀਆਂ ਨੇ ਗੈਸ ਸਿਲੰਡਰ ਨੂੰ ਘਰੋਂ ਬਾਹਰ ਕੱਢ ਕੇ ਗਲੀ ਵਿੱਚ ਸੁੱਟ ਦਿੱਤਾ। ਇਸ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਬਾਜ਼ਾਰ ਵਿੱਚ ਦੁਕਾਨਾਂ ਬੰਦ ਕਰਵਾ ਕੇ ਸੜਕ ਤੋਂ ਲੰਘਣ ਵਾਲੀ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ, ਖੁਸ਼ਕਿਸਮਤੀ ਰਹੀ ਕਿ ਗੈਸ ਸਿਲੰਡਰ ਫਟਣ ਕਾਰਨ ਅੱਗ ਨਹੀਂ ਲੱਗੀ, ਨਹੀਂ ਤਾਂ ਇਹ ਹਾਦਸਾ ਜਾਨਲੇਵਾ ਹੋ ਸਕਦਾ ਸੀ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਭਿਆਨਕ ਅੱਗ 'ਤੇ ਕਾਬੂ ਪਾਇਆ।


