
ਲੁਧਿਆਣਾ: ਆਈ-ਐਸਪਾਇਰ ਲੀਡਰਸ਼ਿਪ ਪਹਿਲਕਦਮੀ ਤਹਿਤ, ਜਿਸਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਹੈ, ਆਈ.ਏ.ਐਸ/ਆਈ.ਪੀ.ਐਸ. ਬਣਨ ਦਾ ਟੀਚਾ ਰੱਖਣ ਵਾਲੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 9 ਨੌਜਵਾਨਾਂ ਨੇ ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ, ਇੱਕ ਸੀਨੀਅਰ ਪੀ.ਸੀ.ਐਸ. ਅਫਸਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।
ਨੌਜਵਾਨਾਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਪੁੱਛਿਆ ਕਿ ਉਹ ਪੀ.ਸੀ.ਐਸ. ਅਫ਼ਸਰ ਕਿਵੇਂ ਬਣੇ, ਉਨ੍ਹਾਂ ਦੀ ਕੰਮਕਾਜੀ ਅਤੇ ਰੋਜ਼ਾਨਾ ਦੀ ਰੁਟੀਨ ਅਤੇ ਆਈ.ਏ.ਐਸ/ਆਈ.ਪੀ.ਐਸ. ਅਫ਼ਸਰ ਬਣਨ ਦੇ ਆਪਣੇ ਸੁਪਨੇ ਸਾਂਝੇ ਕੀਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਬੱਚਿਆਂ ਨੂੰ ਰੋਜ਼ਾਨਾ ਕਿਤਾਬਾਂ, ਅਖ਼ਬਾਰ ਅਤੇ ਮੈਗਜ਼ੀਨ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਬੱਚਾ ਇਸ ਉਪਰਾਲੇ ਵਿੱਚ ਦਿਲਚਸਪੀ ਰੱਖਦਾ ਹੈ, ਤਾਂ ਉਹ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ dbeeludhiana@gmail.com 'ਤੇ ਈ-ਮੇਲ ਭੇਜ ਕੇ ਜਾਂ ਫ਼ੋਨ ਨੰਬਰ 7740001682 'ਤੇ ਕਾਲ ਕਰਕੇ ਸੰਪਰਕ ਕਰ ਸਕਦਾ ਹੈ।
