ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ 'ਚ ਚੁਣੌਤੀ ਦਿੱਤੀ ਸੀ। ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈ ਕੋਰਟ ਦੇ ਫੈਸਲੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਇਸ ਭਰਤੀ ਪ੍ਰਕਿਰਿਆ 'ਚ ਸ਼ਾਮਲ ਲੋਕਾਂ ਨੂੰ ਨੌਕਰੀ ਮਿਲੇਗੀ। ਹਾਲਾਂਕਿ, ਪਹਿਲਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ। ਇਹ ਵੀ ਕਿਹਾ ਗਿਆ ਸੀ ਕਿ ਭਰਤੀ ਪ੍ਰਕਿਰਿਆ ਵਿੱਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ। ਇਸ ਫੈਸਲੇ ਤੋਂ ਬਾਅਦ ਪੰਜਾਬ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਮਿਲ ਗਈ ਹੈ। ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਡਬਲ ਬੈਂਚ ਤੋਂ ਵੱਡੀ ਰਾਹਤ ਮਿਲੀ ਹੈ।
ਪੰਜਾਬ 'ਚ ਸਹਾਇਕ ਪ੍ਰੋਫੈਸਰਾਂ ਲਈ ਖੁਸ਼ਖਬਰੀ, ਹਾਈ ਕੋਰਟ ਨੇ ਦਿੱਤੀ ਹਰੀ ਝੰਡੀ
September 23, 2024
0
Tags

