HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪਿਓ-ਪੁੱਤ ਦੇ ਬੇਰਹਿਮੀ ਨਾਲ ਕਤਲ ਦੀ ਭਿਆਨਕ ਘਟਨਾ

ਬਠਿੰਡਾ: ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਪਿਉ-ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਕਾਤਲ ਇੱਕੋ ਪਿੰਡ ਦੇ ਨੌਜਵਾਨ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਪਾਲਤੂ ਕੁੱਤੇ ਨੂੰ ਲੈ ਕੇ ਦੋਹਾਂ ਵਿਚਕਾਰ ਝਗੜਾ ਹੋ ਗਿਆ ਸੀ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ (20) ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਕਾਤਲਾਂ ਨੇ ਅੱਧੀ ਰਾਤ ਨੂੰ ਅਮਰੀਕ ਸਿੰਘ ਨੂੰ ਘਰ ਦੇ ਗੇਟ 'ਤੇ ਬੁਲਾਇਆ। ਜਦੋਂ ਉਹ ਉਥੇ ਆਇਆ ਤਾਂ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਜਦੋਂ ਮੰਦਰ ਸਿੰਘ ਆਪਣੇ ਲੜਕੇ ਨੂੰ ਬਚਾਉਣ ਆਇਆ ਤਾਂ ਕਾਤਲਾਂ ਨੇ ਉਸ ਦਾ ਵੀ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਇਨ੍ਹਾਂ ਨੇ ਘਰ ਵਿੱਚ ਰਹਿੰਦੀ ਇੱਕ ਔਰਤ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਐਸ.ਐਸ.ਪੀ. ਪੁਲੀਸ ਟੀਮ ਸਮੇਤ ਮੌਕੇ ’ਤੇ ਪੁੱਜੀ। ਪਿਓ-ਪੁੱਤ ਦੀਆਂ ਲਾਸ਼ਾਂ ਅਤੇ ਜ਼ਖਮੀ ਔਰਤ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮ ਨਸ਼ੇ ਦੇ ਆਦੀ ਨੌਜਵਾਨ ਦੱਸੇ ਜਾਂਦੇ ਹਨ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies