ਜਲੰਧਰ : ਸ਼ਹਿਰ 'ਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਗੁਜਰਾਲ ਨਗਰ ਇਲਾਕੇ 'ਚ ਦੇਰ ਰਾਤ ਗੋਲੀਆਂ ਚਲਾਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਹਮਲਾਵਰਾਂ ਨੇ ਵਕੀਲ ਦੇ ਘਰ 'ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਐਡਵੋਕੇਟ ਗੁਰਮੋਹਨ ਸਿੰਘ ਦੇ ਘਰ 'ਤੇ ਗੋਲੀਬਾਰੀ ਹੋਈ, ਜਿਸ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਮਲਾਵਰਾਂ ਨੇ ਦੋ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਜਰਾਲ ਨਗਰ 'ਚ ਇਕ ਵਕੀਲ ਦੇ ਘਰ ਕੁਝ ਹਮਲਾਵਰਾਂ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ, ਜਿਸ ਤੋਂ ਬਾਅਦ ਉਹ ਤੁਰੰਤ ਆਪਣੀ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਘਟਨਾ ਨੂੰ ਅੰਜਾਮ ਦਿੱਤਾ। ਦੀ ਜਾਂਚ ਜਾਰੀ ਹੈ।

