HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਅੰਮ੍ਰਿਤਸਰ 'ਚ ਭਿਆਨਕ ਘਟਨਾ, ਮੋਬਾਈਲ ਖੋਹਣ ਦਾ ਵਿਰੋਧ ਕਰਨ 'ਤੇ ਫਾਇਰਿੰਗ


ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਖੇਤਰ ਦੇ ਪਿੰਡ ਵਡਾਲਾ ਜੌਹਲ ਵਿਖੇ ਤਿੰਨ ਨੌਜਵਾਨਾਂ ਨੇ ਇੱਕ ਪ੍ਰਵਾਸੀ ਦਾ ਮੋਬਾਈਲ ਫੋਨ ਖੋਹਦਿਆਂ ਗੋਲੀ ਮਾਰ ਦਿੱਤੀ ਅਤੇ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ 15 ਦਿਨ ਪਹਿਲਾਂ ਯੂ.ਪੀ. ਤੋਂ ਅੰਮ੍ਰਿਤਸਰ ਦੇ ਵਡਾਲਾ ਜੌਹਲ ਪਿੰਡ ਵਿੱਚ ਕੰਮ ਕਰਨ ਆਇਆ ਸੀ। ਦੋ ਦਿਨ ਪਹਿਲਾਂ ਤਿੰਨ ਨੌਜਵਾਨਾਂ ਨੇ ਘਰ ਦੇ ਬਾਹਰ ਉਸ ਦੇ ਭਰਾ ਤੋਂ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਸੀ, ਜਦੋਂ ਭਰਾ ਨੇ ਫੋਨ ਨਹੀਂ ਛੱਡਿਆ ਤਾਂ ਉਨ੍ਹਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਮੋਬਾਈਲ ਫੋਨ ਲੈ ਕੇ ਫਰਾਰ ਹੋ ਗਏ। ਭਰਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਵਿਕਟਰ ਮਸੀਹ ਨੇ ਦੱਸਿਆ ਕਿ ਇਹ ਪ੍ਰਵਾਸੀ ਹਨ ਅਤੇ ਕੰਮ ਲਈ ਵਡਾਲਾ ਜੌਹਲ ਪਿੰਡ ਆਏ ਸਨ। ਇਸ ਦੌਰਾਨ ਤਿੰਨ ਨੌਜਵਾਨਾਂ ਨੇ ਅਨਿਲ ਕੁਮਾਰ ਨੂੰ ਗੋਲੀ ਮਾਰ ਦਿੱਤੀ ਅਤੇ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੇੜੇ ਹੀ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies