ਪੰਜਾਬ ਡੈਸਕ : ਜਲੰਧਰ ਨਗਰ ਨਿਗਮ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਐਸ.ਟੀ.ਐਫ ਟੀਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸੂਤਰਾਂ ਮੁਤਾਬਕ ਜਲੰਧਰ ਨਗਰ ਨਿਗਮ ਦੇ ਕਲਰਕ ਨੂੰ ਡਰੱਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਨਗਰ ਨਿਗਮ ਦੇ ਕਲਰਕ ਕੋਲੋਂ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਲਰਕ ਨੂੰ ਅੱਜ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਉਸ ਕੋਲੋਂ ਚਿੱਟਾ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ।

