ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਦੀ ਜਾ ਰਹੀ ਹੈ। ਸਵੇਰੇ ਖ਼ਬਰ ਆਈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਕਈ ਟੈਸਟ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਹਾਲਾਂਕਿ, ਇਹ ਵੀ ਕਿਹਾ ਜਾ ਰਿਹਾ ਹੈ ਕਿ ਕੋਈ ਖਤਰੇ ਦੀ ਖ਼ਬਰ ਨਹੀਂ ਹੈ। ਕਿਉਂਕਿ ਮੁੱਖ ਮੰਤਰੀ ਰੁਟੀਨ ਚੈੱਕਅਪ ਲਈ ਹਸਪਤਾਲ ਗਏ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸਨ ਕਿ ਭਗਵੰਤ ਮਾਨ ਦੀ ਸਿਹਤ ਖਰਾਬ ਹੈ।
ਬੇਸ਼ੱਕ ਇਸ ਮਾਮਲੇ 'ਤੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਸੀ ਕਿ ਉਹ ਡਿੱਗੇ ਨਹੀਂ ਸਨ। ਅਧਿਕਾਰਤ ਤੌਰ 'ਤੇ, ਕਿਸੇ ਨੇ ਵੀ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਉਹ ਬਿਮਾਰ ਹਨ ਜਾਂ ਵਿਚਾਰ ਵਟਾਂਦਰੇ 'ਤੇ ਸਪੱਸ਼ਟ ਨਹੀਂ ਹੋਏ ਹਨ, ਪਰ ਮੀਡੀਆ ਤੋਂ ਆਈਆਂ ਖ਼ਬਰਾਂ ਕਿ ਮੁੱਖ ਮੰਤਰੀ ਅਸਲ ਵਿੱਚ ਬਿਮਾਰ ਹਨ,

