ਸਮਰਾਲਾ: ਸਮਰਾਲਾ ਨੇੜੇ ਪਿੰਡ ਗੜੀ ਤਰਖਾਨਾ ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਟੈਂਪੂ ਸੜਕ 'ਤੇ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ 12 ਖੇਤ ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਕਾਰ 'ਚ ਜ਼ਖਮੀ ਹੋਏ ਰਾਹੁਲ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਮਜ਼ਦੂਰ ਪਿੰਡ ਗੜੀ ਤਰਖਾਨਾ ਤੋਂ ਕੰਮ 'ਤੇ ਜਾਣ ਲਈ ਪਿਕਅਪ ਗੱਡੀ 'ਚ ਜਾ ਰਹੇ ਸਨ ਤੇ ਮਹਿੰਦਰ ਪਿਕਅਪ ਇਕ ਦਰੱਖਤ ਨਾਲ ਟਕਰਾ ਗਈ ਅਤੇ ਇਹ ਹਾਦਸਾ ਵਾਪਰਿਆ। ਹਾਦਸੇ ਦੇ ਸਮੇਂ ਗੱਡੀ ਵਿਚ ਸਵਾਰ ਮਜ਼ਦੂਰਾਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਇਸ ਘਟਨਾ 'ਚ ਕਰੀਬ 12 ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 7 ਨੂੰ ਗੰਭੀਰ ਸੱਟਾਂ ਲੱਗਣ ਕਾਰਨ ਲੁਧਿਆਣਾ ਦੇ ਇਕ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਰੈਫਰ ਕੀਤੇ ਗਏ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ ਅਤੇ ਬਾਕੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

