ਬਠਿੰਡਾ : ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਬਠਿੰਡਾ 'ਚ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਾਣਕਾਰੀ ਅਨੁਸਾਰ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਨੂੰ ਬਠਿੰਡਾ-ਮਲੋਟ ਰੋਡ 'ਤੇ ਇਕ ਤੇਜ਼ ਰਫਤਾਰ ਇਨੋਵਾ ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਪਰ ਹਾਦਸੇ ਦੌਰਾਨ ਵਿਧਾਇਕ ਵਾਲ-ਵਾਲ ਬਚ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਧਾਇਕ ਦੀ ਕਾਰ ਅੱਗੇ ਜਾ ਰਹੀ ਕਾਫਲੇ ਦੀ ਪਾਇਲਟ ਕਾਰ ਨਾਲ ਟਕਰਾ ਗਈ, ਜਦਕਿ ਟੱਕਰ ਮਾਰਨ ਵਾਲੀ ਇਨੋਵਾ ਕਾਰ ਕੰਟਰੋਲ ਗੁਆ ਕੇ ਖੰਭੇ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਬਠਿੰਡਾ ਤੋਂ ਗਿੱਦੜਵਾਹਾ ਜਾ ਰਹੇ ਸਨ। ਰਸਤੇ ਵਿੱਚ ਜਦੋਂ ਵਿਧਾਇਕ ਦਾ ਕਾਫ਼ਲਾ ਇੱਕ ਕੱਟ ਤੋਂ ਮੁੜਨ ਲੱਗਾ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਵਿਧਾਇਕ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਿਧਾਇਕ ਦੀ ਗੱਡੀ ਅੱਗੇ ਜਾ ਰਹੀ ਪਾਇਲਟ ਗੱਡੀ ਨਾਲ ਟਕਰਾ ਗਈ, ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦਾ ਜਾਇਜ਼ਾ ਲਿਆ।

