HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਕਾਰਵਾਈ, ਏਐਸਆਈ ਰੰਗੇ ਹੱਥੀਂ ਕਾਬੂ

ਜਲੰਧਰ/ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਮਲਕੀਤ ਸਿੰਘ ਨੂੰ ਰਿਸ਼ਵਤ 5,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿੱਚ ਪਰਚਾ ਦਰਜ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਉਕਤ ਏ.ਐੱਸ.ਆਈ. ਇਸ ਸਬੰਧੀ ਉਸ ਨੇ ਆਪਣੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਦੇ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਉਸ ਨੇ ਰਿਸ਼ਵਤ ਦੀ ਮੰਗ ਸਬੰਧੀ ਪੁਲੀਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ, ਜਿਸ ਨੂੰ ਉਸ ਨੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies