ਬਟਾਲਾ: ਬਟਾਲਾ-ਕਾਦੀਆਂ ਰੋਡ 'ਤੇ ਅੱਜ ਦੁਪਹਿਰ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ 'ਚ ਕਈ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੌਰਾਨ ਹੋਇਆ। ਇਕ ਨਿੱਜੀ ਕੰਪਨੀ (ਰਾਜਧਾਨੀ) ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਜਦੋਂ ਇਹ ਬੱਸ ਪਿੰਡ ਸ਼ਾਹਬਾਦ ਤੋਂ ਲੰਘ ਰਹੀ ਸੀ ਤਾਂ ਮੋਟਰਸਾਈਕਲ ਨੂੰ ਬਚਾਉਂਦੇ ਹੋਏ ਬੱਸ ਬੱਸ ਸਟੈਂਡ ਦੀ ਇਮਾਰਤ ਨਾਲ ਟਕਰਾ ਗਈ ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਟੁੱਟ ਕੇ ਬੱਸ ਨਾਲ ਟਕਰਾ ਗਿਆ , ਜਿਸ ਕਾਰਨ ਬੱਸ 'ਚ ਬੈਠੇ ਕੁਝ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸ਼ੁਰੂਆਤੀ ਰਿਪੋਰਟ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 3 ਦੱਸੀ ਜਾ ਰਹੀ ਹੈ।