ਜਲੰਧਰ: ਪੀਪੀਆਰ ਮਾਰਕੀਟ 'ਚ ਇਕ ਵਾਰ ਫਿਰ ਪੁਲਸ ਵੱਲੋਂ ਵੱਡੀ ਕਾਰਵਾਈ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੀਪੀਆਰ ਮਾਰਕੀਟ 'ਚ ਫੋਰਏਵਰ ਫੂਡੀ ਰੈਸਟੋਰੈਂਟ ਦੇ ਮਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ ਹੈ ਕਿ ਰੈਸਟੋਰੈਂਟ 'ਚ ਬਿਨਾਂ ਲਾਇਸੈਂਸ ਦੇ ਸ਼ਰਾਬ ਪਰੋਸੀ ਜਾ ਰਹੀ ਸੀ। ਉਕਤ ਮਾਮਲੇ 'ਚ ਥਾਣਾ-7 ਦੀ ਪੁਲਸ ਨੇ ਰੈਸਟੋਰੈਂਟ ਦੇ ਮਾਲਕ ਤਰੁਣ ਖੇਤਰਪਾਲ ਵਾਸੀ ਹਾਈਟਸ ਖਿਲਾਫ ਕਾਰਵਾਈ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ-7 ਦੇ ਏਐਸਆਈ ਨੇ ਦੱਸਿਆ ਕਿ ਰੈਸਟੋਰੈਂਟ ਵਿੱਚ ਗਾਹਕਾਂ ਨੂੰ ਬਿਨਾਂ ਲਾਇਸੈਂਸ ਦੇ ਸ਼ਰਾਬ ਦਿੱਤੀ ਜਾ ਰਹੀ ਸੀ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੈਸਟੋਰੈਂਟ 'ਤੇ ਛਾਪਾ ਮਾਰਿਆ ਗਿਆ। ਇਸ ਮੌਕੇ ਖੁੱਲ੍ਹੀਆਂ ਸ਼ਰਾਬ ਦੀਆਂ ਬੋਤਲਾਂ ਅਤੇ ਡਿਸਪੋਜ਼ਲ ਗਲਾਸ, ਖਾਲੀ ਪਲੇਟਾਂ, ਕੋਲਡ ਡਰਿੰਕ ਦੀ ਬੋਤਲ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਰੈਸਟੋਰੈਂਟ ਦੇ ਮਾਲਕ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਹੈ ਅਤੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

