ਜਲੰਧਰ: ਸ਼ਹਿਰ 'ਚ ਦੇਰ ਰਾਤ ਨਗਰ ਨਿਗਮ ਦੀ ਵੱਡੀ ਕਾਰਵਾਈ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਵੱਲੋਂ ਦੇਰ ਰਾਤ ਕੁਝ ਦੁਕਾਨਾਂ ਸੀਲ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਨਗਰ ਨਿਗਮ ਦੀ ਟੀਮ ਵੱਲੋਂ ਗੁਰੂ ਨਾਨਕ ਪੁਰਾ ਫਾਟਕ ਨੇੜੇ ਸਟੇਸ਼ਨਰੀ ਦੀਆਂ ਦੁਕਾਨਾਂ ਸਮੇਤ 3 ਨਵੀਆਂ ਬਣੀਆਂ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਨਗਰ ਨਿਗਮ ਦੀ ਟੀਮ ਨੂੰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਪਰ ਨਗਰ ਨਿਗਮ ਦੇ ਅਧਿਕਾਰੀਆਂ ਨੇ ਲੋਕਾਂ ਦੀ ਗੱਲ ਨਹੀਂ ਸੁਣੀ ਅਤੇ ਉਕਤ ਥਾਵਾਂ ਨੂੰ ਸੀਲ ਕਰ ਦਿੱਤਾ ਗਿਆ। ਇਸ ਦੌਰਾਨ ਨਗਰ ਨਿਗਮ ਦੀ ਟੀਮ ਦੇ ਨਾਲ ਪੁਲਿਸ ਵੀ ਮੌਜੂਦ ਸੀ।

