ਭੋਗਪੁਰ : ਭੋਗਪੁਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਭੋਗਪੁਰ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮੋਗਾ ਰੇਲਵੇ ਫਾਟਕ ਨੇੜੇ ਹਥਿਆਰਬੰਦ ਹਮਲਾਵਰਾਂ ਨੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਇਨ੍ਹਾਂ ਵਿਚੋਂ ਕੁਝ ਗੋਲੀਆਂ ਨੌਜਵਾਨ ਦੇ ਸਿਰ 'ਤੇ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਐਸ.ਐਸ.ਪੀ. ਜਲੰਧਰ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਵਿਚਾਲੇ ਆਪਸੀ ਦੁਸ਼ਮਣੀ ਕਾਰਨ ਝਗੜਾ ਹੋਇਆ ਸੀ। ਇਸ ਕਾਰਨ ਕੁਝ ਨੌਜਵਾਨਾਂ ਨੇ ਜਸਪਾਲ ਸਿੰਘ ਉਰਫ ਸ਼ਾਲੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ 'ਚ ਭੋਗਪੁਰ ਥਾਣੇ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ 4 ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੋਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

