ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਤਾਇਨਾਤ ਕੀਤਾ ਗਿਆ ਹੈ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਰਮਨਪ੍ਰੀਤ ਕੌਰ ਹੈਲਪਰ ਅਤੇ ਸੀਮਾ ਰਾਣੀ ਹੈਲਪਰ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਵਧਾਈ ਦਿੰਦਿਆਂ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਕਰਨ ਲਈ ਪ੍ਰੇਰਿਆ।

