ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿਖੇ ਰੇਲਵੇ ਟਰੈਕ 'ਤੇ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਸੀ। ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ ਦੁਪਹਿਰ 12 ਵਜੇ ਤੱਕ ਅਲਟੀਮੇਟਮ ਦਿੱਤਾ ਗਿਆ ਸੀ। ਨਿਰਧਾਰਤ ਸਮੇਂ ਅਨੁਸਾਰ ਵੱਡੀ ਗਿਣਤੀ 'ਚ ਕਿਸਾਨ ਵੀ ਰੇਲਵੇ ਟਰੈਕ 'ਤੇ ਪਹੁੰਚੇ, ਹਾਲਾਂਕਿ ਕਿਸਾਨਾਂ ਨੇ ਕੋਈ ਰੇਲ ਗੱਡੀ ਨਹੀਂ ਰੋਕੀ ਪਰ ਕਿਸਾਨਾਂ ਨੇ ਰੇਲਵੇ ਟਰੈਕ 'ਤੇ ਬੈਠਣ ਲਈ ਟੈਂਟ ਜ਼ਰੂਰ ਲਗਾਏ ਸਨ। ਇਸ ਦੌਰਾਨ ਜਿਵੇਂ ਹੀ ਪ੍ਰਸ਼ਾਸਨ ਨੂੰ ਰੇਲਵੇ ਟਰੈਕ 'ਤੇ ਕਿਸਾਨਾਂ ਦੇ ਆਉਣ ਦੀ ਖ਼ਬਰ ਮਿਲੀ ਤਾਂ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਗਏ।
ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ, ਜਿਸ ਤੋਂ ਬਾਅਦ ਕਿਸਾਨਾਂ ਨੇ ਇਹ ਫੈਸਲਾ ਵਾਪਸ ਲੈ ਲਿਆ। ਇਸ ਬੈਠਕ 'ਚ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਕਈ ਮੰਗਾਂ 'ਤੇ ਸਹਿਮਤੀ ਬਣੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਬਾਕੀ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਰੱਖਣ ਲਈ ਮੀਟਿੰਗ ਰੱਖੀ ਗਈ ਹੈ। ਕਿਸਾਨ ਆਗੂਆਂ ਅਤੇ ਪੰਜਾਬ ਦੇ ਮੁੱਖ ਸਕੱਤਰ ਦਰਮਿਆਨ ਮੀਟਿੰਗ 5 ਅਕਤੂਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੰਬਿਤ ਪਏ ਕੇਸਾਂ ਲਈ ਬੀਤੀ ਰਾਤ ਕਿਸਾਨਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਿਨ੍ਹਾਂ 3 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਿਆ, ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ 'ਤੇ ਸਹਿਮਤੀ ਬਣੀ ਹੈ। ਰੇਲਵੇ ਟਰੈਕ 'ਤੇ ਪਹੁੰਚੀ ਡੀਸੀ ਸਾਕਸ਼ੀ ਨੇ ਦੱਸਿਆ ਕਿ ਸ਼ੰਭੂ ਬਾਰਡਰ ਤੋਂ ਪਰਤ ਰਹੇ ਬੱਸ ਹਾਦਸੇ 'ਚ ਜ਼ਖਮੀ ਹੋਏ ਕਿਸਾਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਨਕਲੀ ਅੰਗਾਂ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਵੀ ਲਗਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਖਾਦ (ਡੀ.ਏ.ਪੀ.) ਦੀ ਕੋਈ ਸਮੱਸਿਆ ਨਹੀਂ ਹੈ, ਇਸ ਲਈ 3 ਮੈਂਬਰੀ ਕਮੇਟੀ ਬਣਾਈ ਗਈ ਹੈ,

