ਅੰਮ੍ਰਿਤਸਰ: ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਨਿਪਟਾਰੇ ਦੇ ਮੱਦੇਨਜ਼ਰ ਪਿੰਡਾਂ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਡੀਸੀ ਸਾਕਸ਼ੀ ਸਾਹਨੀ ਨੇ ਇਹ ਗੱਲ ਐਸਡੀਐਮ ਤੋਂ ਲੈ ਕੇ ਕਲੱਸਟਰ ਪੱਧਰ ਤੱਕ ਦੇ ਅਧਿਕਾਰੀਆਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਹਦਾਇਤਾਂ ਦਿੰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਐਸ.ਡੀ.ਐਮ ਸਮੇਤ ਸਮੂਹ ਅਧਿਕਾਰੀ ਛੁੱਟੀਆਂ ਦੇ ਬਾਵਜੂਦ ਫੀਲਡ ਵਿੱਚ ਸਰਗਰਮ ਰਹਿਣ ਅਤੇ ਇਸ ਮੌਕੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਸਮੇਤ ਫੀਲਡ ਵਿੱਚ ਸਰਗਰਮ ਰਹਿਣ। ਇਸ ਤੋਂ ਇਲਾਵਾ ਹਰ ਟੀਮ ਦੇ ਨਾਲ ਪੁਲਿਸ ਮੈਂਬਰ ਵੀ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 15 ਥਾਵਾਂ 'ਤੇ ਅੱਗ ਲੱਗਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਆਂ ਹਨ ਅਤੇ ਸਬੰਧਿਤ ਐਸ.ਡੀ.ਐਮ ਵੱਲੋਂ ਜਾਂਚ ਕੀਤੀ ਗਈ, ਜਿਸ ਵਿੱਚੋਂ 3 ਥਾਵਾਂ 'ਤੇ ਅੱਗ ਪਾਈ ਗਈ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ 7500 ਰੁਪਏ ਜੁਰਮਾਨਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ-2 ਵਿੱਚ ਇੱਕ ਕਿਸਾਨ ਨੂੰ 2500 ਰੁਪਏ ਅਤੇ ਸਬ ਡਵੀਜ਼ਨ ਮਜੀਠਾ ਵਿੱਚ ਦੋ ਕਿਸਾਨਾਂ ਨੂੰ 5000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸਡੀਓ ਸੁਖਦੇਵ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਅੰਮਿ੍ਤਸਰ-1 ਲੋਪੋਕੇ, ਅਜਨਾਲਾ 'ਚ 1-1 ਸਥਾਨ, ਸਬ ਡਵੀਜ਼ਨ ਅੰਮਿ੍ਤਸਰ-2 'ਚ 8 ਥਾਵਾਂ 'ਤੇ ਅਤੇ ਮਜੀਠਾ 'ਚ 4 ਥਾਵਾਂ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਤੇ ਟੀਮਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ

