ਫਰੀਦਕੋਟ : ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਭਾਜਪਾ ਆਗੂ ਦਾ ਵਿਰੋਧ ਕਰਨ ਵਾਲੇ 2 ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ ਐਸਡੀਐਮ ਨੇ 2 ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਐਸਡੀਐਮ ਨੇ ਰਜਿੰਦਰਪਾਲ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਦੋਵਾਂ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਆਗੂਆਂ ਨੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਸੀ। ਇਸ ਮਾਮਲੇ 'ਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਉਧਰ, ਕਿਸਾਨਾਂ ਦਾ ਕਹਿਣਾ ਹੈ ਕਿ ਪੁਲੀਸ ਵੱਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਰੰਟਾਂ ਦੇ ਆਧਾਰ ’ਤੇ ਉਹ ਨਾ ਤਾਂ ਅਦਾਲਤ ਵਿੱਚ ਪੇਸ਼ ਹੋਣਗੇ ਅਤੇ ਨਾ ਹੀ ਗ੍ਰਿਫ਼ਤਾਰੀ ਦੇਣਗੇ।

