ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਰਾਜ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਕੀਤਾ ਜਾ ਸਕਦਾ ਹੈ, ਜਿਸ ਲਈ ਰਾਜ ਚੋਣ ਕਮਿਸ਼ਨ ਅੱਜ ਦੁਪਹਿਰ ਬਾਅਦ ਇੱਕ ਪ੍ਰੈਸ ਕਾਨਫਰੰਸ ਕਰੇਗਾ।
ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਨੇ ਇਹ ਨੋਟੀਫਿਕੇਸ਼ਨ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਭੇਜਿਆ ਸੀ ਅਤੇ ਹੁਣ ਚੋਣ ਕਮਿਸ਼ਨ ਇਸ ਆਧਾਰ 'ਤੇ ਪੰਚਾਇਤੀ ਚੋਣਾਂ ਦਾ ਪ੍ਰੋਗਰਾਮ ਜਾਰੀ ਕਰੇਗਾ।

