ਜਲੰਧਰ : ਸ਼ਹਿਰ 'ਚੋਂ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ, ਜੋ ਸੀਸੀਟੀਵੀ 'ਚ ਕੈਦ ਹੋ ਗਈ ਹੈ। ਦੱਸ ਦੇਈਏ ਕਿ ਜਲੰਧਰ 'ਚ ਰਾਮਲੀਲਾ ਤੋਂ ਪਹਿਲਾਂ ਵੀ ਸ਼ਰਾਰਤੀ ਨੌਜਵਾਨਾਂ ਨੇ ਭਗਵਾਨ ਸ਼੍ਰੀ ਰਾਮ ਦੇ ਬੋਰਡ ਪਾੜ ਦਿੱਤੇ ਸਨ। ਬੋਰਡ ਪਾੜਨ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਨੌਜਵਾਨਾਂ ਨੇ ਭਗਵਾਨ ਸ਼੍ਰੀ ਰਾਮ ਦੇ ਬੋਰਡ ਪਾੜ ਦਿੱਤੇ, ਜਿਸ ਦੀਆਂ ਤਸਵੀਰਾਂ ਮੰਦਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈਆਂ। ਘਟਨਾ ਦੀ ਸ਼ਿਕਾਇਤ ਸੀਸੀਟੀਵੀ ਸਮੇਤ ਪੁਲਿਸ ਨੂੰ ਦੇ ਦਿੱਤੀ ਗਈ ਹੈ, ਜਿਸ ਦੇ ਆਧਾਰ 'ਤੇ ਪੁਲਿਸ ਜਾਂਚ 'ਚ ਜੁਟੀ ਹੋਈ ਹੈ। ਇਹ ਘਟਨਾ ਜਲੰਧਰ ਦੇ ਮਾਡਲ ਹਾਊਸ ਦੀ ਹੈ ਜਿੱਥੇ ਰਾਤ ਨੂੰ ਦਰਜਨਾਂ ਨੌਜਵਾਨ ਆਏ ਤੇ ਬੋਰਡ ਪਾੜ ਕੇ ਚਲੇ ਗਏ।


