ਫਿਰੋਜ਼ਪੁਰ: ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ 'ਕੁੱਜ ਸਕੂਲੀ ਬੱਚਿਆਂ ਵਿਚਾਲੇ ਝੜਪ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਹਥਿਆਰਬੰਦ ਨੌਜਵਾਨਾਂ ਨੇ ਬੱਸ ਸਟੈਂਡ ਨੇੜੇ ਨੌਜਵਾਨ ਨੂੰ ਘੇਰ ਲਿਆ ਅਤੇ ਉਸ 'ਤੇ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਨੌਜਵਾਨ ਉੱਥੋਂ ਫਰਾਰ ਹੋ ਗਏ। ਇਸ ਦੌਰਾਨ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਇਸ ਮਾਮਲੇ ਵਿੱਚ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਕਤ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਕੁਝ ਬੱਚਿਆਂ ਨੂੰ ਕਾਬੂ ਕਰ ਲਿਆ ਹੈ ਜਦਕਿ ਬਾਕੀ ਬੱਚੇ ਫਰਾਰ ਹਨ।

