ਲੁਧਿਆਣਾ : ਮਹਾਨਗਰ ਦੀ ਅਦਾਲਤ 'ਚ ਇਕ ਜੋੜੇ ਵਲੋਂ ਲਵ ਮੈਰਿਜ ਕਰਨ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ। ਜਾਣਕਾਰੀ ਅਨੁਸਾਰ ਲੜਕਾ-ਲੜਕੀ ਘਰੋਂ ਭੱਜ ਕੇ ਵਿਆਹ ਲਈ ਕਚਹਿਰੀ ’ਚ ਪੁੱਜੇ, ਜਿੱਥੇ ਲੜਕੀ ਦੇ ਪਰਿਵਾਰ ਵਾਲੇ ਅਦਾਲਤ ’ਚ ਪੁੱਜ ਗਏ। ਇਸ ਦੌਰਾਨ ਪਰਿਵਾਰ ਵਾਲਿਆਂ ਨੇ ਲੜਕੀ ਅਤੇ ਨੌਜਵਾਨ ਨੂੰ ਫੜ ਲਿਆ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਨਾਇਬ ਕੋਰਟ ਨੇ ਕਿਸੇ ਤਰ੍ਹਾਂ ਦੋਵਾਂ ਨੂੰ ਬਚਾਇਆ ਅਤੇ ਅਦਾਲਤ ਦੇ ਕਮਰੇ ਵਿਚ ਲੈ ਗਿਆ ਅਤੇ ਫੇਰ ਲੜਕੀ ਦੇ ਪਿਤਾ ਨੇ ਪਰਨੇ ਨਾਲ ਗਲਾ ਘੁੱਟ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਰ ਉਸ ਨੂੰ ਲੋਕਾਂ ਨੇ ਬਚਾ ਲਿਆ। ਪਤਾ ਲੱਗਾ ਹੈ ਕਿ ਇਸ ਦੌਰਾਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਵਕੀਲ ਦੀ ਕੁੱਟਮਾਰ ਵੀ ਕੀਤੀ ਅਤੇ ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਮੌਕੇ ’ਤੇ ਪੁੱਜੀ ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।